ਕੰਪਿਊਟਰ ਦੇ ਤਿੰਨ ਮਹੀਨੇ ਦੇ ਬੇਸਿਕ ਕੋਰਸ ’ਚ ਲਿਆ ਜਾ ਸਕਦਾ 15 ਦਸੰਬਰ ਤੱਕ ਦਾਖ਼ਲਾ
ਜਲੰਧਰ, 05 ਦਸੰਬਰ 2022: ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਡਾ.ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਇੰਸਟੀਚਿਊਟ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ 15 ਦਸੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੇ ਬੱਚਿਆਂ ਨੁੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।
ਪਰਮਿੰਦਰ ਕੌਰ ਸੈਣੀ ਨੇ ਅੱਗੇ ਦੱਸਿਆ ਕਿ ਕੰਪਿਊਟਰ ਬੇਸਿਕ ਕੋਰਸ ਦੇ ਤਿੰਨ ਮਹੀਨੇ ਦੌਰਾਨ ਬੱਚਿਆਂ ਨੂੰ ਐਮ.ਐਸ.-ਆਫਿਸ, ਐਮ.ਐਸ.-ਐਕਸਲ, ਐਮ.ਐਸ.-ਪਾਵਰ ਪੁਆਇੰਟ, ਪਿ੍ਰੰਟਿੰਗ, ਸਕੈਨਿੰਗ, ਈ-ਮੇÇਲੰਗ ਆਦਿ ਤੋਂ ਇਲਾਵਾ ਪੰਜਾਬੀ ਤੇ ਇੰਗਲਿਸ਼ ਟਾਈਪਿੰਗ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੀ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ’ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਕੋਰਸ ਖ਼ਤਮ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕੰਪਿਊਟਰ ਦੇ ਬੇਸਿਕ ਕੋਰਸ ਸਬੰਧੀ ਜਾਣਕਾਰੀ ਦਫ਼ਤਰ ਵਿਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ ਨੰਬਰ 84279-68374, 79735-22619 ਅਤੇ ਟੈਲੀਫੋਨ ਨੰਬਰ 0181-2452290 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਜਾ ਸਕਦੀ ਹੈ।