ਕਿਸਾਨਾਂ ਨੇ ਡੀ:ਸੀ ਦਫਤਰ ਅੱਗੇ ਲੱਗੇ ਮੋਰਚੇ ਦੇ ਦਸਵੇਂ ਦਿਨ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
ਰੋਹਿਤ ਗੁਪਤਾ
ਗੁਰਦਾਸਪੁਰ 05 ਦਸੰਬਰ 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਲੱਗਾ ਮੋਰਚਾ ਦਸਵੇਂ ਦਿਨ ਵਿੱਚ ਦਾਖਲ ਹੋ ਗਿਆ।ਅੱਜ ਪੰਜਾਬ ਭਰ ਦੇ ਐਮ ਪੀਜ਼ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈਕੇ ਮੰਗ ਪੱਤਰ ਦੇਣ ਦੇ ਐਲਾਨ ਤਹਿਤ ਤਸੀਲਦਾਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤੇ ਗਏ ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ , ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੋਜੀ, ਡਾਕਟਰ ਹਰਦੀਪ ਸਿੰਘ,ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਸੁਖਵਿੰਦਰ ਸਿੰਘ ਗੋਤ, ਹਰਵਿੰਦਰ ਸਿੰਘ ਮਸਾਣੀਆਂ ਨੇ ਕਿਹਾ ਕਿ ਸਰਕਾਰ ਚਾਹੇ ਪੰਜਾਬ ਦੀ ਹੋਵੇ ਜਾਂ ਕੇਂਦਰ ਦੀ, ਉਹ ਜਨਤਾ ਦੇ ਹਿੱਤ ਦੀ ਨੀਤੀ ਬਣਾਉਣ ਦੀ ਜਗ੍ਹਾ ਚੰਦ ਕਾਰਪੋਰੇਟ ਘਰਾਣਿਆਂ ਲਈ ਸਾਰੀ ਨੀਤੀ ਤਿਆਰ ਕਰ ਰਹੀ ਹੈ, ਜਦਕਿ ਆਮ ਜਨਤਾ ਬੇਰੁਜ਼ਗਾਰੀ, ਗਰੀਬੀ, ਨਸ਼ੇ, ਭਿਰਸ਼ਟਾਚਾਰ ਅਤੇ ਭੁੱਖ ਮਰੀ ਦੀ ਸ਼ਿਕਾਰ ਹੈ। ਉਹਨਾਂ ਕਿਹਾ ਕੇ ਅੱਜ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕੇ ਹਨ ਅਤੇ ਧਰਨਿਆਂ ਅਤੇ ਅੰਦੋਲਨਾਂ ਰਾਹੀਂ ਸਰਕਾਰਾਂ ਨੂੰ ਸਹੀ ਦਿਸ਼ਾ ਵਿੱਚ ਕੰਮ ਕਰਨ ਲਈ ਮਜਬੂਰ ਕਰਨ ਲਈ ਕਮਰ ਕੱਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਲਗਾਤਾਰ ਸਮਰਥਨ ਵਧ ਰਿਹਾ ਹੈ ।ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਵਾਲੇ ਦੋਸ਼ਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਸਰਕਾਰੀ ਸਕੂਲਾਂ ਦਾ ਪ੍ਰਬੰਧ ਠੀਕ ਕੀਤਾ ਜਾਵੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਹੱਕ ਖੋਣ ਵਾਲਾ ਕਨੂੰਨ ਰੱਦ ਕੀਤਾ ਜਾਵੇ, ਸਰਕਾਰੀ ਦਫ਼ਤਰਾਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਬੰਦ ਕੀਤਾ ਜਾਵੇ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਜਾਵੇ ਇਸ ਮੌਕੇ ਹਾਜ਼ਰ ਆਗੂ ਹਰਭਜਨ ਸਿੰਘ ਵੈਰੋਨੰਗਲ, ਹਰਵਿੰਦਰ ਸਿੰਘ ਖੁਜਾਲਾ, ਸਤਨਾਮ ਸਿੰਘ ਮਧਰੈ, ਗੁਰਮੁਖ ਸਿੰਘ ਖਾਨਮਲੰਕ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਸੁਖਵਿੰਦਰ ਸਿੰਘ ਅੱਲੜ ਪਿੰਡੀ, ਸਤਨਾਮ ਸਿੰਘ, ਜਤਿੰਦਰ ਸਿੰਘ ਵਰਿਆ, ਵੱਸਣ ਸਿੰਘ ਪੀਰਾਂ ਬਾਗ਼, ਹਰਜੀਤ ਸਿੰਘ ਲੀਲਕਲਾ, ਪਰਮਿੰਦਰ ਸਿੰਘ ਚੀਮਾ ਖੁੱਡੀ, ਸੁਖਵਿੰਦਰ ਸਿੰਘ ਗੋਤ, ਡਾਕਟਰ ਦਲਜੀਤ ਸਿੰਘ, ਆਦਿ ਹਾਜ਼ਰ ਸਨ ।