8 ਦਸੰਬਰ ਨੂੰ ਬੁਢਾਪਾ ਪੈਨਸ਼ਨ ,ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਪੈਨਸ਼ਨ ਬਣਾਉਣ ਸਬੰਧੀ ਲੱਗੇਗਾ ਵਿਸ਼ੇਸ਼ ਕੈਂਪ
ਹਰ ਹਫਤੇ ਵੱਖ-ਵੱਖ ਸਹਿਰੀ ਵਾਰਡਾਂ ਵਿੱਚ ਬੁਢਾਪਾ ਪੈਨਸ਼ਨ ,ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਪੈਨਸ਼ਨ ,ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਅੰਗਹੀਣ ਬੱਚਿਆ ਦੀ ਪੈਨਸ਼ਨ ਲਗਾਉਣ ਦੇ ਕੈਂਪ ਲੱਗਣਗੇ
ਰੋਹਿਤ ਗੁਪਤਾ
ਗੁਰਦਾਸਪੁਰ , 6 ਦਸੰਬਰ 2022 : ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋੜਵੰਦ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਹਲਕਾ ਬਟਾਲਾ ਵਿਖੇ ਹਰ ਹਫਤੇ ਵੱਖ-ਵੱਖ ਸਹਿਰੀ ਵਾਰਡਾਂ ਵਿੱਚ ਬੁਢਾਪਾ ਪੈਨਸ਼ਨ ,ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਪੈਨਸ਼ਨ ,ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਅੰਗਹੀਣ ਬੱਚਿਆ ਦੀ ਪੈਨਸ਼ਨਾਂ ਦੇ ਕੈਂਪ ਲਗਾਏ ਜਾਣਗੇ। ਉਨਾਂ ਅੱਗੇ ਦੱਸਿਆ ਕਿ 8 ਦਸੰਬਰ 2022 ਨੂੰ ਏ ਵੀ ਐਮ ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਕੈਂਪ ਲਗਾਇਆ ਜਾਵੇਗਾ । ਉਨ੍ਹਾਂ ਲੋੜਵੰਦਾਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ।