ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਤਿੰਨ ਗੋਲਡ ਮੈਡਲ ਅਤੇ ਇਕ ਸਿਲਵਰ ਮੈਡਲ ਹਾਸਿਲ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 7 ਦਸੰਬਰ 2022 : ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰ ਫ਼ਰੀਦਕੋਟ ਨੀਲਮ ਰਾਣੀ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ ਦੀ ਯੋਗ ਅਗਵਾਈ ਹੇਠ ਕਰਵਾਈਆ ਗਈਆਂ | ਇਨ੍ਹਾਂ ਖੇਡਾਂ ਲਈ ਜ਼ਿਲੇ ਦੇ ਪੰਜ ਬਲਾਕਾਂ ਦੇ ਬੀ.ਪੀ.ਈ.ਓ.ਸਾਹਿਬਾਨ ਨੇ ਵੀ ਵੱਡਮੁੱਲਾ ਯੋਗਦਾਨ ਦਿੱਤਾ | ਇਨ੍ਹਾਂ ਖੇਡਾਂ 'ਚ ਹਰਿੰਦਰਾ ਪ੍ਰਾਇਮਰੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਤਿੰਨ ਗੋਲਡ ਮੈਡਲ ਅਤੇ ਇਕ ਸਿਲਵਰ ਮੈਡਲ ਜਿੱਤ ਕੇ ਸਕੂਲ,ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਜੇਤੂ ਬੱਚਿਆਂ ਦੇ ਸਕੂਲ ਪਹੁੰਚਣ ਤੇ ਕਰਵਾਏ ਗਏ ਸਾਦੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਜਸਕਰਨ ਸਿੰਘ ਰੋਮਾਣਾ ਬਲਕਾ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-2 ਸ਼ਾਮਲ ਹੋਏ |
ਉਨ੍ਹਾਂ ਇਸ ਮੌਕੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਮੁਕਾਬਲੇਬਾਜ਼ੀ ਦੀਆਂ ਪ੍ਰੀਖਿਆਵਾਂ ਵਾਸਤੇ ਤਿਆਰ ਕਰਦਿਆਂ ਬੱਚਿਆਂ ਦਾ ਸਰਵਪੱਖੀ ਵਿਕਾਸ ਕਰੀਏ | ਸਮਾਗਮ ਦੀ ਪ੍ਰਧਾਨਗੀ ਸੁਖਜੀਵਨ ਸਿੰਘ, ਐਡਵੋਕੇਟ ਲਖਬੀਰ ਸਿੰਘ, ਰਣਜੀਤ ਸਿੰਘ ਰਿੰਕੂ, ਚੰਦ ਸਿੰਘ ਅਤੇ ਲਾਲ ਸਿੰਘ ਨੇ ਕੀਤੀ | ਸੈਂਟਰ ਹੈੱਡ ਟੀਚਰ ਪਰਮਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ | ਸਕੂਲ ਅਧਿਆਪਕਾ ਰਮਨਪ੍ਰੀਤ ਕੌਰ ਬੱਚਿਆਂ ਦੀ ਪ੍ਰਾਪਤੀਆਂ ਦੀ ਜਾਣਕਾਰੀ ਦਿੰਦਿਆਂ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਾਨਦਾਰ ਖੇਡ ਵਿਖਾ ਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਨੰਨੇ-ਮੁੰੁਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਅਧਿਆਪਕਾਂ 'ਚੋਂ ਅਮਰੀਕ ਸਿੰਘ, ਅਵਤਾਰ ਸਿੰਘ, ਅੰਮਿ੍ਤਪਾਲ ਕੌਰ, ਹਰਪ੍ਰੀਤ ਸਿੰਘ, ਸੀਮਾ ਰਾਣੀ, ਵੰਦਨਾ ਰਾਣੀ, ਅੰਜੂ ਬਾਲਾ ਅਤੇ ਅਨੀਤਾ ਰਾਣੀ ਹਾਜ਼ਰ ਸਨ |