ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 8 ਦਸੰਬਰ ਨੂੰ ਲਗਾਇਆ ਜਾਵੇਗਾ ਸਵੈ ਰੋਜ਼ਗਾਰ ਕੈਂਪ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 07 ਦਸੰਬਰ 2022 - ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਵੈ ਰੋਜ਼ਗਾਰ ਲਈ ਉਤਸਾਹਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 08 ਦਸੰਬਰ ਨੂੰ ਸਵੈ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਡੇਅਰੀ ਵਿਕਾਸ ਬੋਰਡ, ਮੱਛੀ ਪਾਲਣ, ਐਸ.ਸੀ. ਬੀ.ਸੀ. ਕਾਰਪੋਰੇਸ਼ਨ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਆਦਿ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਨ ਨੇ ਦੱਸਿਆ ਕਿ ਸਵੈ ਰੋਜ਼ਾਗਰ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਭਾਗ ਵਿਭਾਗਾਂ ਦੇ ਨੁਮਾਇੰਦੇ ਇਸ ਸਵੈ ਰੋਜ਼ਗਾਰ ਕੈਂਪ ਵਿੱਚ ਆਕੇ ਬੇਰੋਜ਼ਗਾਰਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣਗੇ।
ਏ.ਡੀ.ਸੀ. ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਵੈ ਰੋਜ਼ਗਾਰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਸ ਕੈਂਪ ਵਿੱਚ ਜਰੂਰ ਪੁੱਜਣ ਤਾਂ ਜੋ ਉਹ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਕੇ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀਆਂ ਦਾ ਨਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ਼ ਨਹੀਂ ਹੈ ਉਹ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ ਕਾਪੀਆਂ ਲੈ ਕੇ ਆਪਣੇ ਨਾਮ ਵੀ ਦਰਜ਼ ਕਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।