ਏ.ਡੀ.ਜੀ.ਪੀ ਫਿਆਜ ਫਾਰੂਕੀ ਪੰਜਾਬ ਵਕਫ ਬੋਰਡ ਦੀਆਂ ਸੰਪਤੀਆਂ ਦੇ ਪੈਡਿੰਗ ਮਾਮਿਲਆਂ ਤੇ 9 ਦਸੰਬਰ ਨੂੰ ਲੈਣਗੇ ਫੈਸਲੇ
ਮਾਲੇਰਕੋਟਲਾ 07 ਦਸੰਬਰ 2022, ਪੰਜਾਬ ਵਕਫ ਬੋਰਡ ਦੇ ਪ੍ਰਸ਼ਾਸ਼ਕ ਏ.ਡੀ.ਜੀ.ਪੀ ਫਿਆਜ ਫਾਰੂਕੀ ਵੱਲੋਂ ਸ਼ੁਰੂ ਕੀਤੀ ਗਈ ਵਕਫ ਬੋਰਡ ਦੀਆਂ ਜਮੀਨਾਂ ਤੇ ਕੀਤੇ ਗਏ ਨਜਾਇਜ ਕਬਜ਼ਿਆਂ ਵਿਰੁੱਧ ਮੁਹਿੰਮ ਅਧੀਨ ਲੁਧਿਆਣਾ ਦੇ ਸਰਕਟ ਹਾਊਸ 'ਚ 09 ਦਸੰਬਰ ਦਿਨ ਸ਼ੁੱਕਰਵਾਰ ਨੂੰ ਇੱਕ ਮਹੱਤਵਪੂਰਨ ਮੀਟਿੰਗ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਓ ਲੁਧਿਆਣਾ ਸ਼੍ਰੀ ਮੁਹੰਮਦ ਅਯੂਬ ਨੇ ਦੱਸਿਆ ਕਿ ਪੰਜਾਬ ਦੇ ਮੁਸਲਿਮ ਭਾਈਚਾਰੇ ਵੱਲੋਂ ਇਹ ਕਾਫੀ ਦੇਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਵਕਫ ਜਾਇਦਾਦਾਂ ਤੇ ਕੀਤੇ ਗਏ ਨਜਾਇਜ ਕਬਜ਼ਿਆਂ ਨੂੰ ਹਟਾਉਣ ਦੇ ਲਈ ਕੀਤੀ ਜਾ ਰਹੀ ਕਾਨੂੰਨੀ ਪ੍ਰਕ੍ਰਿਅਿਾ 'ਚ ਤੇਜ਼ੀ ਲਿਆਂਦੀ ਜਾਵੇ ਅਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ ਕੇਸ ਦਰਜ ਕੀਤੇ ਜਾਣ। ਉਨ੍ਹਾਂ ਲੁਧਿਆਣਾ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 09 ਦਸੰਬਰ ਨੂੰ ਸਵੇਰੇ 11 ਵਜੇ ਸਰਕਟ ਹਾਊਸ ਪਹੁੰਚਕੇ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਪੰਜਾਬ ਵਕਫ ਬੋਰਡ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ।