← ਪਿਛੇ ਪਰਤੋ
ਗੁਜਰਾਤ 'ਚ BJP ਦੀ ਜਿੱਤ ਨਰਿੰਦਰ ਮੋਦੀ ਵੱਲੋਂ ਕੀਤੇ ਕੰਮਾਂ ਕਰ ਕੇ ਹੋਈ : ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 10 ਦਸੰਬਰ : ਭਾਜਪਾ ਦੇ ਜਿਲ੍ਹਾ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਨੇ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਇਹ ਜਿੱਤ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਲਈ ਕੀਤੇ ਲੋਕ ਭਲਾਈ ਦੇ ਕੰਮਾਂ ਕਰਕੇ ਹੋਈ। ਉਨ੍ਹਾਂ ਨੇ ਕਿਹਾ ਇਹ ਜਿੱਤ ਦਾ ਸਿਹਰਾ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਨੂੰ ਜਾਂਦਾ ਹੈ ਉਨ੍ਹਾਂ ਕਿਹਾ ਇਹ ਜਿੱਤ ਸਚਾਈ ਅਤੇ ਇਮਾਨਦਾਰੀ ਦੀ ਹੋਈ ਹੈ ਅਤੇ ਭਾਜਪਾ ਲੋਕਾਂ ਦੀ ਭਲਾਈ ਦੇ ਕੰਮਾਂ ਨਾਲ ਲੋਕਾਂ ਦੇ ਦਿਲਾਂ ਉੱਤੇ ਰਾਜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਗੁਜਰਾਤ ਜਿੱਤ ਤੋਂ ਬਾਅਦ ਸਾਫ ਹੈ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਜਿੱਤ ਨਰਿੰਦਰ ਮੋਦੀ ਤੀਸਰੀ ਵਾਰ ਦੇਸ਼ ਦੇ ਪ੍ਰਧਾਨਮੰਤਰੀ ਬਣਨਗੇ। ਐਡਵੋਕੇਟ ਭੂਸ਼ਣ ਬਾਂਸਲ ਨੇ ਕਿਹਾ ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਜਾ ਕੇ ਬਹੁਤ ਝੂਠ ਬੋਲਿਆ ਅਸੀਂ ਪੰਜਾਬ ਵਿੱਚ ਬਹੁਤ ਕੰਮ ਕੀਤੇ ਪਰ ਗੁਜਰਾਤ ਦੇ ਲੋਕ ਇਨ੍ਹਾਂ ਦੇ ਝੂਠੇ ਲਾੜਿਆਂ ਵਿੱਚ ਨਹੀ ਆਏ ਤੇ ਸਿਰਫ 5 ਸੀਟਾਂ ਹੀ ਜਿੱਤ ਪਾਏ ਤੇ ਕਾਂਗਰਸ ਪਾਰਟੀ ਵੀ ਦਿਨੋਂ ਦਿਨ ਖ਼ਤਮ ਹੋ ਰਹੀ ਹੈ।
Total Responses : 942