ਟ੍ਰੈਫਿਕ ਦਿਵਸ ਮੌਕੇ ਨਿਯਮਾਂ ਦੀ ਪਾਲਣਾ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ
ਰੋਹਿਤ ਗੁਪਤਾ
ਗੁਰਦਾਸਪੁਰ 10 ਦਸੰਬਰ 2022 : ਗੁਰਦਾਸਪੁਰ 'ਚ ਸ਼ੁੱਕਰਵਾਰ ਨੂੰ ਟਰੈਫਿਕ ਦਿਵਸ ਮੌਕੇ ਟਰਾਂਸਪੋਰਟ ਵਿਭਾਗ ਅਤੇ ਚਾਈਲਡਲਾਈਨ ਵਿਭਾਗ ਵੱਲੋਂ ਮਾਤਾ ਗੁਜਰੀ ਮੈਮੋਰੀਅਲ ਸਕੂਲ ਅਮੀਪੁਰ ਵਿਖੇ ਸਾਂਝੇ ਤੌਰ 'ਤੇ ਲੋਕਾਂ ਨੂੰ ਸੜਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਰੀਜਨਲ ਟਰਾਂਸਪੋਰਟ ਅਥਾਰਟੀ ਗੁਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਬੁਲਾਰਿਆਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ |
ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਤਾ-ਪਿਤਾ ਨਾਲ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ 'ਤੇ ਜਾਂਦੇ ਸਮੇਂ ਉਨ੍ਹਾਂ ਨੂੰ ਵੁ ਨਿਯਮਾਂ ਦਾ ਧਿਆਨ ਰੱਖਣ ਪ੍ਰਤੀ ਜਾਗਰੂਕ ਕਰਣ |ਜੇਕਰ ਤੁਸੀਂ ਦੋ ਪਹੀਆ ਵਾਹਨ ਤੇ ਕਿਤੇ ਜਾ ਰਹੇ ਹੋ ਤਾਂ ਹੈਲਮਟ ਜ਼ਰੂਰ ਲਗਾਓ ਇਸੇ ਤਰਾਂ ਕਾਰ ਤੇ ਜਾਂਦੇ ਸਮੇਂ ਸੀਟ ਬੈਲਟ ਦੇ ਨਾਲ ਵਾਹਨ ਦੇ ਦਸਤਾਵੇਜ਼ ਪੂਰੇ ਰੱਖੋ ਤਾਂ ਜੋ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ | ਜਿਸ ਕਾਰਨ ਸੜਕ ਹਾਦਸਿਆਂ ਤੋਂ ਬਚਣ ਲਈ ਸਾਨੂੰ ਅੱਜ ਤੋਂ ਹੀ ਇਸ ਦੀ ਤਿਆਰੀ ਕਰਨੀ ਚਾਹੀਦੀ ਹੈ। ਚਾਈਲਡਲਾਈਨ ਦੇ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਮਾਤਾ ਗੁਜਰੀ ਮੈਮੋਰੀਅਲ ਸਕੂਲ ਵੱਲੋਂ ਹਰ ਵਾਰ ਉਨ੍ਹਾਂ ਦਾ ਸਹਿਯੋਗ ਦਿੱਤਾ ਜਾਂਦਾ ਹੈ ਤਾਂ ਜੋ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਮੁਕੰਮਲ ਜਾਣਕਾਰੀ ਦਿੱਤੀ ਜਾ ਸਕੇ। ਇਸ ਮੌਕੇ ਟਰੈਫਿਕ ਪੁਲੀਸ ਦੇ ਅਧਿਕਾਰੀਆਂ ਨੇ ਵੀ ਬੱਚਿਆਂ ਨੂੰ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ। ਟਰਾਂਸਪੋਰਟ ਅਥਾਰਟੀ ਗੁਰਮੀਤ ਸਿੰਘ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸੈਮੀਨਾਰ ਕਰਵਾਏ ਜਾਣਗੇ।