‘ਆਪ’ ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ : ਸੰਦੀਪ ਰੋਮਾਣਾ
ਜੈਤੋ, 23 ਜਨਵਰੀ 2023 (ਮਨਜੀਤ ਸਿੰਘ ਢੱਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਇਕ ਸਾਲ ਦਾ ਸਮਾਂ ਹੋਣ ਵਾਲਾ ਹੈ ਤੇ ਜੋ ਵਾਅਦੇ ਕਰਕੇ ‘ਆਪ’ ਸਰਕਾਰ ਸੱਤਾ 'ਚ ਆਈ ਸੀ, ਹੁਣ ਉਨ੍ਹਾਂ ਤੋਂ ਭੱਜ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਤੇ ਸਰਗਰਮ ਆਗੂ ਸੰਦੀਪ ਰੋਮਾਣਾ ਅਜੀਤ ਸਿੰਘ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਇਕ ਹਜ਼ਾਰ ਰੁਪਏ ਪਾਉਣ ਦਾ ਵਾਅਦਾ ਕੀਤਾ ਸੀ, ਜੋ ਕਿ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਜਲਦ ਪੂਰੇ ਕਰਨੇ ਚਾਹੀਦੇ ਤੇ ਔਰਤਾਂ ਦੇ ਖਾਤੇ 'ਚ ਵਿਆਜ ਸਮੇਤ ਇਕ ਹਜ਼ਾਰ ਰੁਪਏ ਪਾਉਣੇ ਚਾਹੀਦੇ ਹਨ।