ਵਿਧਾਇਕ ਡਾ.ਜਮੀਲ ਉਰ ਰਹਿਮਾਨ ਅਤੇ ਚੈਅਰਮੈਨ ਸ.ਮਹਿੰਦਰ ਸਿੰਘ ਸਿੱਧੂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਯੋਜਨਾ ਬੋਰਡ ਦੇ ਚੇਅਰਮੈਨ ਬਣੇ ਘਰਾਚੋਂ ਦਾ ਅਹੁਦਾ ਸੰਭਾਲਣ ਮੌਕੇ ਮੂੰਹ ਮਿੱਠਾ ਕਰਵਾਇਆ ਗਿਆ
ਗੁਰਮੇਲ ਸਿੰਘ ਘਰਾਚੋ ਪਾਰਟੀ ਦੇ ਸੀਨੀਅਰ ਪੁਰਾਣੇ ਮੈਂਬਰ ਅਤੇ ਮਿਹਨਤੀ ਆਗੂ ਹਨ ਜੋ ਸਰਕਾਰ ਦੀਆਂ ਨੀਤੀਆਂ ਅਨੁਸਾਰ ਕੰਮ ਕਾਜ ਨੂੰ ਸੁਚਾਰੂ ਰੂਪ ਨਾਲ ਚਲਾਉਣਗੇ--.ਜਮੀਲ ਉਰ ਰਹਿਮਾਨ / ਸ.ਮਹਿੰਦਰ ਸਿੰਘ ਸਿੱਧੂ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 23 ਜਨਵਰੀ,2023: ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਯੋਜਨਾ ਬੋਰਡ ਦੇ ਲਗਾਏ ਗਏ ਚੇਅਰਮੈਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਗੁਰਮੇਲ ਸਿੰਘ ਘਰਾਚੋਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ਅਹੁਦਾ ਸੰਭਾਲਣ ਸਬੰਧੀ ਹੋਏ ਪ੍ਰੋਗਰਾਮ ਦੌਰਾਨ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ.ਮੁਹੰਮਦ ਜਮੀਲ ਉਰ ਰਹਿਮਾਨ ਅਤੇ ਪੰਜਾਬ ਸੀਡ ਕਾਰਪੋਰੇਸ਼ਨ ਦੇ ਚੈਅਰਮੈਨ ਸ.ਮਹਿੰਦਰ ਸਿੰਘ ਸਿੱਧੂ ਵੱਲੋਂ ਉਹਨਾਂ ਦਾ ਮੂੰਹ ਮਿੱਠਾ ਕਰਵਾਕੇ ਬੁੱਕਾ ਭੇਟ ਕਰਦਿਆਂ ਕੁਰਸੀ ਤੇ ਬੈਠਣ ਤੋਂ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸ. ਘਰਾਚੋਂ ਦੀ ਚੇਅਰਮੈਨਸ਼ਿਪ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਤਰੱਕੀ ਦੀਆਂ ਬੁਲੰਦੀਆਂ ਛੂਹੇਗਾ । ਉਨ੍ਹਾਂ ਕਿਹਾ ਕਿ ਸ੍ਰੀ ਗੁਰਮੇਲ ਸਿੰਘ ਘਰਾਚੋ ਪਾਰਟੀ ਦੇ ਸੀਨੀਅਰ ਪੁਰਾਣੇ ਮੈਂਬਰ ਅਤੇ ਮਿਹਨਤੀ ਆਗੂ ਹਨ ਜੋ ਸਰਕਾਰ ਦੀਆਂ ਨੀਤੀਆਂ ਅਨੁਸਾਰ ਕੰਮ ਕਾਜ ਨੂੰ ਸੁਚਾਰੂ ਰੂਪ ਨਾਲ ਚਲਾਉਣਗੇ। ਇਸ ਮੌਕੇ ਤੇ ਉਨ੍ਹਾਂ ਨਾਲ ਮੈਡਮ ਫਰਿਆਲ ਉਰ ਰਹਿਮਾਨ ,ਪ੍ਰਧਾਨ ਜਾਫਰ ਅਲੀ, ਸ.ਗੁਰਮੀਤ ਸਿੰਘ ਪ੍ਰਧਾਨ ਆਦਮੀ ਪਾਰਟੀ ਕਿਸਾਨ ਵਿੰਗ,ਅਬਦੁਲ ਸਕੂਰ ਪ੍ਰਧਾਨ ਕਿਲਾ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।