ਪੰਜਾਬ ਦੇ ਰਾਜਪਾਲ ਕਰਨਗੇ ਸਰਹੱਦੀ ਜ਼ਿਲ੍ਹਿਆਂ ’ਚ ਸਰਪੰਚਾਂ ਨਾਲ ਮੀਟਿੰਗਾਂ, ਪੜ੍ਹੋ ਵੇਰਵਾ
ਚੰਡੀਗੜ੍ਹ, 25 ਜਨਵਰੀ, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹਿਆਂ ਦੇ ਸਰਪੰਚਾਂ ਨਾਲ ਮੀਟਿੰਗਾਂ ਦਾ ਪ੍ਰੋਗਰਾਮ ਉਲੀਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਪਾਲ ਵੱਲੋਂ ਇਕ ਫਰਵਰੀ ਤੋਂ ਆਪਣੇ ਦੌਰਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹ 1 ਅਤੇ 2 ਫਰਵਰੀ ਨੂੰ ਅੰਮ੍ਰਿਤਸਰ, ਫਾਜ਼ਿਲਕਾ, ਤਰਨਤਾਰਨ, ਫਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਉਹ 1 ਫਰਵਰੀ ਦੀ ਸਵੇਰ ਪਠਾਨਕੋਟ ਲਈ ਰਵਾਨਾ ਹੋਣਗੇ। ਉਹ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਗੁਰਦਾਸਪੁਰ ਦੇ ਆਡੀਟੋਰੀਅਮ ਵਿਚ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਇਸੇ ਦਿਨ ਉਹ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਮੁਲਾਕਾਤ ਕਰਨਗੇ। 2 ਫਰਵਰੀ ਨੂੰ ਰਾਜਪਾਲ ਫਾਜ਼ਿਲਕਾ ਦੇ ਐਮ ਆਰ ਕਾਲਜ ਵਿਚ ਸਥਾਨਕ ਸਰਪੰਚਾਂ ਨਾਲ ਮੁਲਾਕਾਤ ਕਰਨਗੇ ਜਿਸ ਮਗਰੋਂ ਫਿਰੋਜ਼ਪੁਰ ਦੇ ਡੈਂਟਲ ਕਾਲਜ ਵਿਚ ਸਰਪੰਚਾਂ ਨੂੰ ਮਿਲਣਗੇ।
ਯਾਦ ਰਹੇ ਕਿ ਪੁਰੋਹਿਤ ਵੱਲੋਂ ਲੰਘੇ ਸਾਲ ਅਪ੍ਰੈਲ ਅਤੇ ਸਤੰਬਰ ਮਹੀਨੇ ਵਿਚ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ।