← ਪਿਛੇ ਪਰਤੋ
ਭਾਰਤ ਜੋੜੋ ਯਾਤਰਾ ਲਈ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਈ ਪੁਲਵਾਮਾ, 28 ਜਨਵਰੀ, 2023: ਭਾਰਤ ਜੋੜੋ ਯਾਤਰਾ ’ਤੇ ਇਥੇ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਬੀਤੇ ਕੱਲ੍ਹ ਰਾਹੁਲ ਗਾਂਧੀ ਨੇ ਦੋਸ਼ ਲਾਇਆ ਸੀ ਕਿ ਉਹਨਾਂ ਦੀ ਸੁਰੱਖਿਆ ਵਿਚ ਕੁਤਾਹੀ ਹੋਈ ਹੈ ਜਿਸ ਕਾਰਨ ਉਹਨਾਂ ਭਾਰਤ ਜੋੜੋ ਯਾਤਰਾ ਬੰਦ ਕਰ ਦਿੱਤੀ ਸੀ। ਇਸ ਮਾਮਲੇ ਵਿਚ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਰਾਹੁਲ ਗਾਂਧੀ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਹੈ। ਉਧਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਲ ਸ੍ਰੀਨਗਰ ਪਹੁੰਚ ਗਏ ਹਨ ਤਾਂ ਜੋ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋ ਸਕਣ।
Total Responses : 130