BREAKING- ਜਲੰਧਰ ਦੇ ਸਾਬਕਾ ਕੌਂਸਲਰ ਨੇ ਕੀਤੀ ਖੁਦਕੁਸ਼ੀ
ਜਲੰਧਰ, 28 ਜਨਵਰੀ 2023 - ਪੰਜਾਬ ਦੇ ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੋਂ ਦੇ ਸਿਆਸਤਦਾਨ ਅਤੇ ਕੌਂਸਲਰ ਰਹੇ ਸੁਸ਼ੀਲ ਕਾਲੀਆ ਦੇ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਿਕ ਸੁਸ਼ੀਲ ਕਾਲੀਆ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ, ਸੁਸ਼ੀਲ ਕਾਲੀਆ ਵਲੋਂ ਜਦੋਂ ਜ਼ਹਿਰੀਲੀ ਸ਼ੈਅ ਖਾਦੀ ਗਈ ਤਾਂ, ਉਹਦੇ ਬਾਅਦ ਉਨ੍ਹਾਂ ਦੀ ਹਾਲਤ ਖ਼ਰਾਬ ਹੋ ਗਈ, ਜਿਸ ਮਗਰੋਂ ਉਨ੍ਹਾਂ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ।
ਜਿਥੇ ਦੌਰਾਨੇ ਇਲਾਜ਼ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੱਸ ਦਈਏ ਕਿ, ਸੁਸ਼ੀਲ ਕਾਲੀਆ ਵਲੋਂ ਖੁਦਕੁਸ਼ੀ ਕਿਉਂ ਕੀਤੀ ਗਈ, ਇਸ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ।