← ਪਿਛੇ ਪਰਤੋ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਈਕਲ ਚਲਾ ਨੌਜਵਾਨਾਂ ਨੂੰ ਦਿੱਤਾ ਸੁਨੇਹਾ ਖੇਡ ਸਟੇਡੀਅਮ ਤੋਂ ਸ਼ੁਰੂ ਕੀਤੀ ਸਾਈਕਲ ਰੈਲੀ ਬਲਜੀਤ ਸਿੰਘ ਤਰਨਤਾਰਨ, 29 ਜਨਵਰੀ, 2023: ਨੌਜਵਾਨਾਂ ਨੂੰ ਸਿਹਤ ਪ੍ਰਤੀ ਅਤੇ ਨਸ਼ੇ ਦੇ ਪ੍ਰਤੀ ਜਾਗਰੂਕ ਕਰਨ ਲਈ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਖੇਡ ਸਟੇਡੀਅਮ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸਹੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪ ਵੀ ਸਾਈਕਲ ਚਲਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਆਖਿਆ ਕਿ ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ ਤੇ ਸਾਈਕਲ ਚਲਾਉਣ ਨਾਲ ਵੀ ਸਰੀਰ ਚੁਸਤ ਦਰੁਸਤ ਰਹਿੰਦਾ। ਉਹਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਾਈਕਲ ਚਲਾਉਣ ਤੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਦੌਰਾਨ ਲੋਕਾਂ ਨੇ ਇਸ ਸਾਈਕਲ ਰੈਲੀ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ।
Total Responses : 213