ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਬਟਾਲਾ ਰੇਲਵੇ ਸਟੇਸ਼ਨ ਤੇ ਅਣਮਿਥੇ ਸਮੇਂ ਲਈ ਰੇਲ ਰੋਕੂ ਅੰਦੋਲਨ ਸ਼ੁਰੂ
- ਕਿਸਾਨ ਅਤੇ ਮਜ਼ਦੂਰਾਂ ਦਾ ਕੀਤਾ ਜਾ ਰਿਹਾ ਘਾਣ - ਸਵਿੰਦਰ ਸਿੰਘ ਚੁਤਾਲਾ
ਰੋਹਿਤ ਗੁਪਤਾ
ਗੁਰਦਾਸਪੁਰ 29 ਜਨਵਰੀ 2023 - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪੱਧਰੀ ਐਲਾਨ ਤੇ ਬਟਾਲਾ ਰੇਲਵੇ ਸਟੇਸ਼ਨ ਤੇ ਰੇਲ ਰੋਕੂ ਅੰਦੋਲਨ ਨੂੰ ਅਣਮਿਥੇ ਸਮੇਂ ਲਈ ਚਾਲੂ ਕਰ ਦਿੱਤਾ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸ਼ਾਂਤਮਈ ਢੰਗ ਸੂਬੇ ਦੇ ਡੀ ਸੀ ਦਫ਼ਤਰਾਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੀਆਂ ਸਨ ਲਗਾਤਾਰ ਟੋਲ ਪਲਾਜਿ਼ਆ ਤੇ ਵੀ ਜਥੇਬੰਦੀ ਨੇ 01 ਮਹੀਨਾਂ ਧਰਨੇ ਜਾਰੀ ਰੱਖਣ ਦੇ ਬਾਵਜੂਦ ਵੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਜੋ ਕਾਰਪੋਰੇਟ ਘਰਾਣਿਆਂ ਦੀਆਂ ਸਰਕਾਰਾਂ ਹਨ ਲਗਾਤਾਰ ਕਿਸਾਨ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਥਾਂ ਉਨ੍ਹਾਂ ਨਾਲ ਧੱਕਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਧੱਕੇ ਨਾਲ ਜ਼ਮੀਨਾਂ ਤੇ ਕਬਜ਼ਾ ਕੀਤਾ ਜਾ ਰਿਹਾ ਹੈ ਜਦਕਿ ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦਾ ਸਹੀ ਮੁਆਵਜ਼ਾ ਵੀ ਜਾਰੀ ਨਹੀਂ ਕੀਤਾ ਜਾ ਰਿਹਾ।ਪੰਜਾਬ ਦੀਆਂ ਗੰਨਾ ਮਿੱਲਾਂ ਲਗਾਤਾਰ ਕਿਸਾਨਾਂ ਦੀ ਗੰਨੇ ਦੀ ਫ਼ਸਲ ਨੂੰ ਖੇਤਾਂ ਵਿਚ ਰੋਕ ਕੇ ਬਾਹਰਲਿਆਂ ਸੂਬਿਆਂ ਤੋਂ ਸਸਤੇ ਭਾਅ ਵਿੱਚ ਗੰਨਾ ਖ਼ਰੀਦ ਕੇ ਪੰਜਾਬ ਦੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀਆਂ ਹਨ ਗੰਨੇ ਦੀ ਪੇਮੈਂਟ ਕਿਸਾਨਾਂ ਨੂੰ ਕਾਨੂੰਨ ਅਨੁਸਾਰ ਨਹੀਂ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਅਤੇ ਸਵਿੰਦਰ ਸਿੰਘ ਰੂਪੋਵਾਲੀ ਵੱਲੋਂ ਦੱਸਿਆ ਗਿਆ ਕਿ ਲਖੀਮਪੁਰ ਖੀਰੀ ਵਿਚ 08 ਕਿਸਾਨਾਂ ਨੂੰ ਕਤਲ ਕਰਨ ਵਾਲੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਬਲਾਤਕਾਰੀ ਬਾਬਿਆਂ ਨੂੰ ਪੈਰੋਲ ਦਿੱਤੀਆਂ ਜਾਂਦੀਆਂ ਹਨ ਜਦਕਿ ਦੂਹਰੀ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ ਹੈ ਐਮ ਐਸ ਪੀ ਤੇ ਕੇਂਦਰ ਸਰਕਾਰ ਨੇ ਅੰਦੋਲਨ ਤੋਂ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਜੋ ਕਿ ਸ਼ਰੇਆਮ ਸਰਕਾਰਾਂ ਦੀ ਧੱਕੇਸ਼ਾਹੀ ਹੈ।
ਇਸ ਮੋਕੇ ਸੂਬਾ ਆਗੂ ਬਾਬਾ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਜੋਨ ਪ੍ਰਧਾਨ ਰਛਪਾਲ ਸਿੰਘ ਭਰਥ, ਪਰਮਿੰਦਰ ਸਿੰਘ ਚੀਮਾਂ, ਕੰਵਲਜੀਤ ਸਿੰਘ ਪੰਜਗਰਾਈਆਂ, ਹਰਜੀਤ ਸਿੰਘ ਲੀਲ ਕਲਾਂ, ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ, ਹਰਭਜਨ ਸਿੰਘ ਵੈਰੋਨੰਗਲ, ਮੇਜਰ ਸਿੰਘ ਅਬਦਾਲ, ਅਵਤਾਰ ਸਿੰਘ ਜਹਾਂਗੀਰ, ਟੇਕ ਸਿੰਘ ਝੰਡੇ, ਝਿਰਮਲ ਸਿੰਘ ਬੱਜੂਮਾਨ, ਅਤੇ ਵੱਡੀ ਗਿਣਤੀ ਵਿਚ ਬੀਬੀਆਂ ਦੇ ਜਥੇ ਹਾਜ਼ਰ ਸਨ।