← ਪਿਛੇ ਪਰਤੋ
ਸੰਸਦ ਦੇ ਬਜਟ ਸੈਸ਼ਨ ਲਈ ਸਰਬ ਪਾਰਟੀ ਮੀਟਿੰਗ ਅੱਜ 30 ਜਨਵਰੀ ਨੂੰ ਨਵੀਂ ਦਿੱਲੀ, 30 ਜਨਵਰੀ, 2023: ਸੰਸਦ ਦੇ ਬਜਟ ਸੈਸ਼ਨ ਲਈ ਕੇਂਦਰ ਸਰਕਾਰ ਨੇ ਅੱਜ 30 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਰੱਖੀ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨੇ ਇਹ ਮੀਟਿੰਗ ਸੱਦੀ ਹੈ ਜੋ ਪਾਰਲੀਮੈਂਟ ਅਨੈਕਸ ਬਿਲਡਿੰਗ ਵਿਚ ਹੋਵੇਗੀ। ਮੀਟਿੰਗ ਵਿਚ ਸਰਕਾਰ ਵੱਲੋਂ ਵਿਰੋਧੀ ਧਿਰ ਤੋਂ ਸੰਸਦ ਨੂੰ ਸੁਖਾਲਿਆਂ ਚਲਾਉਣ ਲਈ ਸਹਿਯੋਗ ਮੰਗਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਵੱਲੋਂ ਕਈ ਅਹਿਮ ਮਸਲੇ ਸੰਸਦ ਵਿਚ ਚੁੱਕਣ ਦੀ ਸੰਭਾਵਨਾ ਹੈ। ਐਨ ਹੀ ਐਨ ਡੀ ਏ ਦੇ ਆਗੂਆਂ ਦੀ ਮੀਟਿੰਗ ਹੋਵੇਗੀ ਜਿਸ ਵਿਚ ਸੰਸਦ ਦੇ ਅੰਦਰ ਸਹਿਯੋਗ ਲਈ ਰਣਨੀਤੀ ਬਣਾਈ ਜਾਵੇਗੀ। ਬਜਟ ਸੈਸ਼ਨ ਦੋ ਹਿੱਸਿਆਂ ਵਿਚ ਹੋਵੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਦੇ ਦੋਵਾਂਸਦਨਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।
Total Responses : 29