ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ, ਢਿੱਲੋਂ ਨੇ ਦਿੱਤਾ ਜਾਂਚ ਦੌਰਾਨ ਸਹਿਯੋਗ ਦਾ ਭਰੋਸਾ।
ਫਰੀਦਕੋਟ, 30 ਜਨਵਰੀ 2023: (ਪਰਵਿੰਦਰ ਸਿੰਘ ਕੰਧਾਰੀ) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਿਜੀਲੈਂਸ ਦਫਤਰ ਫਰੀਦਕੋਟ ਵਿਖੇ ਪੇਸ਼ ਹੋਏ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਵਿਧਾਇਕ ਢਿੱਲੋਂ ਤੋਂ ਕਰੀਬ 3-4 ਘੰਟੇ ਦੇ ਕਰੀਬ ਪੁੱਛਗਿੱਛ ਕੀਤੀ। ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਦਫ਼ਤਰ ਵੱਲੋਂ ਜਾਂਚ ਲਈ ਬੁਲਾਇਆ ਸੀ। ਉਨ੍ਹਾਂ ਨੇ ਕਿਹਾ ਉਹ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ।