ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐਨ.ਸੀ.ਸੀ ਵਿਦਿਆਰਥੀਆਂ ਨੇ િਸਵੱਛਤਾ ਅਭਿਆਨિ ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਦੀ ਸਫ਼ਾਈ ਕੀਤੀ
ਸਤਲੁੱਜ ਦਰਿਆ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ
ਹਰੀਸ਼ ਕਾਲੜਾ
ਰੂਪਨਗਰ, 30 ਜਨਵਰੀ 2023: ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਤਕਰੀਬਨ 180 ਐਨ.ਸੀ.ਸੀ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਪ੍ਰਸ਼ਾਸਨਿਕ ਅਫ਼ਸਰ ਕਰਨਲ ਐਲ. ਕੇ. ਅਗਰਵਾਲ ਦੇ ਸਹਿਯੋਗ ਨਾਲ િਸਵੱਛਤਾ ਅਭਿਆਨિ ਮੁਹਿੰਮ ਤਹਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਦੀ ਸਫ਼ਾਈ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੀਲਡ ਅਫ਼ਸਰ ਟੂ ਚੀਫ਼ ਮਨਿਸਟਰ ਪੰਜਾਬ ਸ਼੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਇਤਿਹਾਸਕ ਮਹੱਤਵ ਰੱਖਣ ਵਾਲੀ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਚ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਸਾਫ਼-ਸਫ਼ਾਈ ਕੀਤੀ ਗਈ ਅਤੇ ਕੈਡੇਟਸ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਸਰਵਜਨਕ ਥਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਐਨ ਸੀ ਸੀ ਕੈਡੇਟਸ ਦਾ ਸਮਾਜਿਕ ਕਾਰਜਾਂ ਵਿਚ ਵੱਡਾ ਯੋਗਦਾਨ ਹੈ। ਸਮਾਜਿਕ ਕਾਰਜਾਂ ਲਈ ਜਿਥੇ ਵੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੱਦਦ ਦੀ ਜ਼ਰੂਰਤ ਹੈ ਉਥੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਉਨ੍ਹਾਂ ਦੇ ਨਾਲ ਹੈ। ਐਨ ਸੀ ਸੀ ਦੇ ਕੈਡੇਟਸ ਸਮਾਜ ਦਾ ਇੱਕ ਅਹਿਮ ਥੰਮ ਹਨ ਉਹ ਆਪਣੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਇਸ ਸਬੰਧੀ ਦੂਜਿਆਂ ਨੂੰ ਵੀ ਜਾਗਰੂਕ ਕਰਨ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸਤਲੁੱਜ ਦਰਿਆ ਦੇ ਨਾਲ-ਨਾਲ ਅੰਬ, ਜਾਮਣ, ਸਿਲਵਰ ਓਕ ਆਦਿ ਦੇ ਬੂਟੇ ਵੀ ਲਗਾਏ ਗਏ।
ਸ਼੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਇਸ ਸਵੱਛਤਾ ਅਭਿਆਨ ਦੌਰਾਨ ਸਰਕਾਰੀ ਕਾਲਜ ਰੂਪਨਗਰ ਦੇ 30 ਵਿਦਿਆਰਥੀ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ 30 ਵਿਦਿਆਰਥੀ, ਰਾਇਤ ਇੰਟਰਨੈਸ਼ਨਲ ਸਕੂਲ ਰੈਲ ਮਾਜਰਾ ਦੇ 20 ਵਿਦਿਆਰਥੀ, ਜੀ. ਐਮ. ਐਨ ਸੀਨੀ. ਸੈਕੰ. ਸਕੂਲ ਦੇ 20 ਵਿਦਿਆਰਥੀ, ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਦੇ 20 ਵਿਦਿਆਰਥੀ, ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ 20 ਵਿਦਿਆਰਥੀ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ 20 ਵਿਦਿਆਰਥੀ, ਜੇ.ਐਨ.ਵੀ ਸੰਧੂਆਂ ਦੇ 20 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।