← ਪਿਛੇ ਪਰਤੋ
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ 31ਨੂੰ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ ਰੋਹਿਤ ਗੁਪਤਾ ਗੁਰਦਾਸਪੁਰ, 30 ਜਨਵਰੀ 2023: ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫ਼ਤਿਹਗੜ੍ਹ ਚੂੜ੍ਹੀਆਂ ਵਲੋਂ ਕੱਲ੍ਹ 31 ਜਨਵਰੀ ਨੂੰ ਰੈਸਟ ਹਾਊਸ ਅਲੀਵਾਲ ਵਿਖੇ ਸਵੇਰੇ 11 ਵਜੇ ਤੋਂ ਲੋਕ ਮਿਲਣੀ ਕੀਤੀ ਜਾਵੇਗੀ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਚੇਅਰਮੈਨ ਪਨੂੰ ਨੇ ਗੱਲਬਾਤ ਦੌਰਾਨ ਦੱਸਿਆ ਕਿ ਹਲਕਾ ਫਤਿਹਗੜ੍ਹ ਚੂੜ੍ਹੀਆਂ ਦੇ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹੈ ਅਤੇ ਲੋਕ ਮਿਲਣੀ ਜ਼ਰੀਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਫਤਿਹਗੜ੍ਹ ਚੂੜ੍ਹੀਆਂ ਦਾ ਸਰਬਪੱਖੀ ਵਿਕਾਸ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
Total Responses : 29