← ਪਿਛੇ ਪਰਤੋ
ਗੁਰਦਾਸਪੁਰ: ਇਕ ਵਾਰ ਫਿਰ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਵਾਪਸ ਭਜਾਇਆ ਰੋਹਿਤ ਗੁਪਤਾ ਗੁਰਦਾਸਪੁਰ, 31 ਜਨਵਰੀ, 2023: ਬੀਤੀ ਰਾਤ 10.33 ਮਿੰਟ 'ਤੇ ਬੀਓਪੀ 58 ਜ਼ਿਲ੍ਹਾ ਗੁਰਦਾਸਪੁਰ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਸਰਹੱਦੀ ਚੌਕੀ 'ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਿੰਡ ਆਦੀਆ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਗਤੀਵਿਧੀ ਦੇਖੀ। ਡਰੋਨ ਕਰੀਬ 30 ਸੈਕਿੰਡ ਤੱਕ ਭਾਰਤੀ ਖੇਤਰ ਵਿੱਚ ਰਿਹਾ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਉਸ 'ਤੇ 14 ਰਾਉਂਡ ਫਾਇਰਿੰਗ ਕੀਤੀ ਗਈ। ਫਾਇਰਿੰਗ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਭੱਜ ਗਿਆ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਵਾਨਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਹਾਲਾਂਕਿ ਅਜੇ ਤੱਕ ਆਸਪਾਸ ਦੇ ਇਲਾਕੇ 'ਚੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ।
Total Responses : 147