ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਫਰਵਰੀ ਨੂੰ ਸਮੂਹ ਵਿੱਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਦੇ ਮੱਦੇਨਜ਼ਰ 4 ਨੂੰ ਸਮੂਹ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ
ਹੁਸ਼ਿਆਰਪੁਰ, 1 ਫਰਵਰੀ 2023 - ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 4 ਫਰਰਵੀ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਜ਼ਿਲ੍ਹੇ ਦੇ ਸਕੂਲਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।