← ਪਿਛੇ ਪਰਤੋ
ਮਾਨ ਨੇ ਹੀਰੋ ਸਾਈਕਲ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 1 ਫਰਵਰੀ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੀਰੋ ਸਾਈਕਲਾਂ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਹੀਰੋ ਸਾਈਕਲਾਂ ਦੇ ਵਿਸਥਾਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਮੁੰਜਾਲ ਤੋਂ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਅਤੇ ਇਲੈਕਟ੍ਰਿਕ ਵਾਹਨ ਨੀਤੀ ਬਾਰੇ ਵਿਚਾਰ ਵੀ ਲਏ ਅਤੇ ਉਨ੍ਹਾਂ ਨੂੰ 23-24 ਫਰਵਰੀ ਨੂੰ ਹੋਣ ਵਾਲੇ ਇਨਵੈਸਟ ਪੰਜਾਬ ਸਮਿਟ ਵਿੱਚ ਭਾਗ ਲੈਣ ਦਾ ਸੱਦਾ ਵੀ ਦਿੱਤਾ।
Total Responses : 74