ਨਵੀਂ ਇੰਡਸਟ੍ਰੀਅਲ ਪਾਲਿਸੀ ਸਮੇਤ ਮਾਨ ਕੈਬਨਿਟ ਨੇ ਲਏ ਵੱਡੇ ਫ਼ੈਸਲੇ (ਵੇਖੋ ਵੀਡੀਓ)
ਚੰਡੀਗੜ੍ਹ, 3 ਫਰਵਰੀ 2023- ਮਾਨ ਕੈਬਨਿਟ ਦੇ ਵਲੋਂ ਅੱਜ ਅਹਿਮ ਫ਼ੈਸਲੇ ਲਏ ਗਏ ਹਨ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ। ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ। ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ।
ਇਸ ਤੋਂ ਇਲਾਵਾ, ਪੰਜਾਬ ਕੈਬਨਿਟ ਦੇ ਵਲੋਂ ਪੈਟਰੋਲ-ਡੀਜ਼ਲ ਤੇ 90 ਪੈਸੇ ਸੈੱਸ ਲਗਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਅੰਦਰ ਪੈਟਰੋਲ-ਡੀਜ਼ਲ ਮਹਿੰਗਾ ਹੋਣ ਜਾ ਰਿਹਾ ਹੈ। ਪੈਟਰੋਲ ਡੀਜ਼ਲ ਤੇ ਟੈਕਸ ਲਗਾਉਣ ਨੂੰ ਲੈ ਕੇ ਅੱਜ ਪੰਜਾਬ ਕੈਬਨਿਟ ਵਿਚ ਫ਼ੈਸਲਾ ਸਰਕਾਰ ਵਲੋਂ ਕੀਤਾ ਗਿਆ ਹੈ। ਦੱਸ ਦਈਏ ਕਿ, ਕੈਬਨਿਟ ਵਿਚ ਸੈੱਸ ਲਾਉਣ ਤੇ ਮੋਹਰ ਲੱਗ ਗਈ ਹੈ। ਇਸ ਤੋਂ ਬਾਅਦ ਸੂਬੇ ਵਿਚ ਪੈਟਰੋਲ ਡੀਜਲ਼ ਦੀਆਂ ਕੀਮਤਾਂ ਵਧਣਗੀਆਂ।