ਲੁਧਿਆਣਾ 'ਚ ਦੇਹ ਵਪਾਰ ਧੰਦੇ ਦਾ ਪਰਦਾਫ਼ਾਸ਼, 18 ਲੋਕ ਗ੍ਰਿਫਤਾਰ
ਸੰਜੀਵ ਸੂਦ
ਲੁਧਿਆਣਾ 4 ਫਰਵਰੀ 2023- ਲੁਧਿਆਣਾ ਪੁਲਿਸ ਨੇ ਬੱਸ ਸਟੈਂਡ ਨੇੜੇ ਸਥਿਤ ਹੋਟਲਾਂ 'ਚ ਦੇਹ ਵਪਾਰ ਦੇ ਧੰਦੇ 'ਤੇ ਛਾਪੇਮਾਰੀ ਕਰਕੇ 13 ਲੜਕੀਆਂ ਅਤੇ 5 ਪੁਰਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ।ਇਹ ਛਾਪੇਮਾਰੀ ਏ.ਸੀ.ਪੀ ਸਿਵਲ ਲਾਈਨ ਜਸਰੂਪ ਕੌਰ ਦੀ ਅਗਵਾਈ 'ਚ ਕੀਤੀ ਗਈ।
ਜਸਰੂਪ ਕੌਰ ਨੇ ਦੱਸਿਆ ਕਿ ਛਾਪੇਮਾਰੀ ਅਜੇ ਵੀ ਜਾਰੀ ਹੈ, ਹੁਣ ਤੱਕ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ|
ਪੁਲਸ ਅਧਿਕਾਰੀਆਂ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ 13 ਲੜਕੀਆਂ ਅਤੇ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 5 ਪੁਰਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਰਾਤ ਛਾਪੇਮਾਰੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ ਪੰਜ 'ਚ 3,4,5,8 ਅਨੈਤਿਕ ਟਰੈਫ਼ਿਕ ਪ੍ਰੀਵੈਨਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।