ਸਾਬਕਾ ਰਾਜ ਸਭਾ ਮੈਂਬਰ ਬੀਬੀ ਗੁਰਚਰਨ ਕੌਰ ਦਾ ਜਨਮ ਦਿਨ ਮਨਾਇਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 4 ਫਰਵਰੀ 2023 - ਭਾਜਪਾ ਆਗੂਆਂ ਵੱਲੋਂ ਸਾਬਕਾ ਰਾਜ ਸਭਾ ਮੈਂਬਰ ਬੀਬੀ ਗੁਰਚਰਨ ਕੌਰ ਦੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ, ਹਲਕਾ ਇੰਚਾਰਜ਼ ਗੌਰਵ ਕੱਕੜ, ਐਡਵੋਕੇਟ ਭੂਸ਼ਣ ਬਾਂਸਲ ਅਤੇ ਬੋਬੀ ਸੇਠੀ ਵੱਲੋਂ ਕੇਕ ਕੱਟ ਕੇ ਬੀਬੀ ਗੁਰਚਰਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਉਨਾਂ ਦੀ ਸਿਹਤ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਅਰਦਾਸ ਬੇਨਤੀ ਕੀਤੀ ਗਈ।