ਗੁਰਸਿੱਖ ਪਰਿਵਾਰ ਨੇ ਰਾਜਨੀਤਕ ਰਸੂਖ ਰੱਖਣ ਵਾਲੇ ਕੁਝ ਵਿਅਕਤੀਆਂ ਤੇ ਮਾਰਕੁਟਾਈ ਤੇ ਲਗਾਏ ਗਏ ਦੋਸ਼
ਰੋਹਿਤ ਗੁਪਤਾ
ਗੁਰਦਾਸਪੁਰ 4 ਫਰਵਰੀ 2023 - ਪੁਲਿਸ ਜਿਲਾ ਗੁਰਦਾਸਪੁਰ ਦੇ ਥਾਣਾ ਬਹਿਰਾਮ ਪੁਰ ਵਿਚ ਇਕ ਗੁਰਸਿੱਖ ਪਰਿਵਾਰ ਨਾਲ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਸਬੰਧ ਵਿਚ ਇਕ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਗੁਰਸਿੱਖ ਪਰਿਵਾਰ ਵੱਲੋਂ ਰਾਜਨੀਤਕ ਅਸਰ ਰਸੂਖ ਰੱਖਣ ਵਾਲੇ ਕੁਝ ਵਿਅਕਤੀਆਂ ਤੇ ਮਾਰ-ਕੁਟਾਈ ਦੇ ਦੋਸ਼ ਲਗਾਏ ਜਾ ਰਹੇ ਹਨ। ਦੱਸ ਦੇਈਏ ਕਿ ਪੀੜਤ ਪਰਿਵਾਰ ਦਾ ਮੁਖੀ ਵੀ ਮਾਰ ਕੁਟਾਈ ਦਾ ਸ਼ਿਕਾਰ ਹੋਇਆ ਹੈ ਅਤੇ ਉਹ ਹੈਂਡੀਕੈਪ ਵੀ ਹੈ।
ਪੀੜਤ ਔਰਤ ਜੋਤੀ ਪਤਨੀ ਪ੍ਰੇਮ ਸਿੰਘ ਵਾਸੀ ਪਿੰਡ ਖੁਦਾਦਪੁਰ ਥਾਣਾ ਬਹਿਰਾਮਪੁਰ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਸੰਦੀਪ ਕੌਰ 30 ਜਨਵਰੀ ਨੂੰ ਸ਼ਾਮ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ। ਜਦੋਂ ਉਹ ਘਰ ਪਰਤ ਰਹੀ ਸੀ ਤਾਂ ਪਿੰਡ ਦੇ ਕੁਝ ਲੋਕਾਂ ਨੇ ਆਪਣਾ ਪਾਲਤੂ ਕੁੱਤਾ ਉਸ ਦੀ ਲੜਕੀ ਦੇ ਪਿੱਛੇ ਛੱਡ ਦਿੱਤਾ, ਜਿਸ ਕਾਰਨ ਉਸ ਦੀ ਲੜਕੀ ਬੜੀ ਮੁਸ਼ਕਲ ਨਾਲ ਘਰ ਵਾਪਸ ਆਈ। ਉਹ ਬਹੁਤ ਡਰੀ ਹੋਈ ਸੀ।
ਜਦੋਂ ਉਸਨੂੰ ਪੁੱਛਿਆ ਤਾਂ ਉਸਨੇ ਸਾਰੀ ਗੱਲ ਦੱਸ ਦਿੱਤੀ। ਇਸ 'ਤੇ ਉਸਦਾ ਪਤੀ ਸ਼ਿਕਾਇਤ ਕਰਨ ਉਨ੍ਹਾਂ ਲੋਕਾਂ ਦੇ ਘਰ ਵੀ ਗਿਆ। ਸ਼ਾਮ ਕਰੀਬ ਸੱਤ ਵਜੇ ਜਦੋਂ ਉਹ ਅਤੇ ਉਸਦਾ ਪਤੀ ਆਪਣੀ ਲੜਕੀ ਦੀ ਦਵਾਈ ਲੈ ਕੇ ਘਰ ਵਾਪਸ ਆ ਰਹੇ ਸੀ ਤਾਂ ਉਕਤ ਵਿਅਕਤੀਆਂ ਨੇ ਰਸਤੇ ਵਿਚ ਉਨ੍ਹਾਂ ਦਾ ਰਸਤਾ ਵੀ ਮਾਰ-ਕੁਟਾਈ ਦਾ ਸ਼ਿਕਾਰ ਹੋਇਆ ਹੈ ਅਤੇ ਉਹ ਰੋਕ ਲਿਆ, ਅਤੇ ਉਨ੍ਹਾਂ ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਗਾਲੀ ਗਲੋਚ ਕੀਤਾ, ਜਿਸ ਤੋਂ ਬਾਅਦ ਉਹ ਬੜੀ ਮੁਸ਼ਕਲ ਨਾਲ ਘਰ ਵਾਪਸ ਆਏ।
ਇਸ ਸਬੰਧੀ ਥਾਣਾ ਬਹਿਰਾਮਪੁਰ ਵਿਖੇ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ।ਕੁਝ ਦਿਨਾਂ ਬਾਅਦ ਬਹਿਰਾਮਪੁਰ ਥਾਣੇ ਦੀ ਇੰਚਾਰਜ ਦੀਪਿਕਾ ਨੇ ਉਨ੍ਹਾਂ ਨੂੰ ਰਾਜ਼ੀ ਨਾਮੇ ਲਈ ਥਾਣੇ ਬੁਲਾਇਆ। ਜਦੋਂ ਉਹ ਥਾਣੇ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਦੂਜੀ ਧਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।
ਹਾਲਾਂਕਿ ਉਥੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ ਪਰ ਉਨ੍ਹਾਂ ਨੂੰ ਕਿਸੇ ਨੇ ਰੋਕਿਆ। ਜਿਸ ਕਾਰਨ ਉਹ ਬਿਨਾਂ ਕਿਸੇ ਰਾਜੀਨਾਮੇ ਦੇ ਉਥੋਂ ਵਾਪਸ ਆ ਗਏ। ਪੁਲੀਸ ਵੱਲੋਂ ਕਾਰਵਾਈ ਨਾ ਕੀਤੇ ਜਾਣ ’ਤੇ ਉਨ੍ਹਾਂ ਇਸ ਸਬੰਧੀ ਹਾਈ ਕੋਰਟ ਵਿੱਚ ਸ਼ਿਕਾਇਤ ਕੀਤੀ, ਜਿਸ ’ਤੇ ਹਾਈ ਕੋਰਟ ਵੱਲੋਂ ਐਸਐਸਪੀ ਨੂੰ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਲਈ ਲਿਖਿਆ ਗਿਆ। ਹਾਈ ਕੋਰਟ ਦੇ 13 ਜਨਵਰੀ ਦੇ ਹੁਕਮਾਂ ਦੇ ਬਾਵਜੂਦ ਥਾਣਾ ਬਹਿਰਾਮਪੁਰ ਦੀ ਇੰਚਾਰਜ ਦੀਪਿਕਾ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਦੂਜੇ ਪਾਸੇ ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਏਐਸਪੀ ਦੀਨਾਨਗਰ ਮਾਮਲੇ ਦੀ ਜਾਂਚ ਕਰ ਰਹੇ ਹਨ। ਮਾਮਲੇ ਦੀ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।