ਸਿਹਤ ਵਿਭਾਗ ਨੇ ਦਫਤਰੀ ਸਮੇਂ ਦੌਰਾਨ ਪਾਰਟੀਆਂ ਤੇ ਹੋਰ ਪ੍ਰੋਗਰਾਮ ਕਰਨ 'ਤੇ ਲਾਈ ਰੋਕ
ਚੰਡੀਗੜ੍ਹ, 4 ਫਰਵਰੀ 2023 - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਫਤਰੀ ਸਮੇਂ ਦੌਰਾਨ ਪਾਰਟੀਆਂ ਅਤੇ ਹੋਰ ਗਤੀਵਿਧੀਆਂ (ਹੋਰ ਪ੍ਰੋਗਰਾਮ) ਕਰਨ 'ਤੇ ਰੋਕ ਲਾ ਦਿੱਤੀ ਗਈ ਹੈ।
ਵਿਭਾਗ ਨੇ ਜਾਰੀ ਹੁਕਮਾਂ 'ਚ ਕਿਹਾ ਹੈ ਕਿ ਦੇਖਣ 'ਚ ਆਇਆ ਹੈ ਕਿ ਸਿਵਲ ਸਰਜਨ ਦਫਤਰਾਂ, ਸਿਹਤ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਚ ਰਿਟਾਇਰਮੈਂਟ ਅਤੇ ਹੋਰ ਗੈਸ ਸਰਕਾਰੀ ਗਤੀਵਿਧੀਆਂ ਦਫਤਰੀ ਸਮੇਂ ਦੌਰਾਨ ਕੀਤੀਆਂ ਜਾਂਦੀਆਂ ਹਨ। ਜਿਸ ਕਾਰਨ ਸਿਹਤ ਸਹੂਲਤਾਂ ਲੈਣ ਆਏ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾਂ ਕਰਨਾ ਪੈਂਦਾ ਹੈ ਅਤੇ ਉਹ ਪ੍ਰੇਸ਼ਾਨ ਹੁੰਦੇ ਹਨ।
ਜਿਸ ਕਾਰਨ ਸਿਹਤ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।