ਬੇਅਦਬੀ ਮਾਮਲੇ ਵਿੱਚ ਇਨਸਾਫ਼ ਲਈ ਸੰਗਤ ਵੱਲੋਂ ਬਰਗਾੜੀ 'ਚ ਨੈਸ਼ਨਲ ਹਾਈਵੇ ਜਾਮ
ਪਰਵਿੰਦਰ ਸਿੰਘ ਕੰਧਾਰੀ
ਫਾਰਦਕੋਟ, 5 ਫਰਵਰੀ 2023 - ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਿੱਖ ਸੰਗਤ ਕਰੀਬ ਸਵਾ ਸਾਲ ਤੋਂ ਬਹਿਬਲ ਕਲਾਂ ਵਿਖੇ ਇਨਸਾਫ਼ ਮੌਰਚਾ ਚੱਲ ਰਿਹਾ ਹੈ। ਅੱਜ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ ਹੋ ਗਿਆ ਹੈ। ਅੱਜ ਮੌਰਚੇ ਵੱਲੋਂ ਨੈਸ਼ਨਲ ਹਾਈਵੇ ਨੰਬਰ 54 ਬਠਿੰਡਾ ਅੰਮ੍ਰਿਤਸਰ ਰੋਡ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਹੈ।
ਇਸ ਮੌਕੇ ਤੇ ਸੁਖਰਾਜ ਸਿੰਘ ਨੇ ਕਿਹਾ ਜਿਨ੍ਹਾਂ ਸਮਾਂ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਟਾਇਮ ਰੋਡ ਜਾਮ ਕਰਕੇ ਰੱਖਿਆ ਜਾਵੇਗਾ।