ਚੰਡੀਗੜ੍ਹ ’ਤੇ ਹੁਣ ਹਿਮਾਚਲ ਪ੍ਰਦੇਸ਼ ਨੇ ਠੋਕਿਆ ਦਾਅਵਾ, ਪੜ੍ਹੋ ਵੇਰਵਾ
ਚੰਡੀਗੜ੍ਹ, 6 ਫਰਵਰੀ, 2023: ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦਾ ਵੀ ਚੰਡੀਗੜ੍ਹ ’ਤੇ ਹੱਕ ਬਣਦਾ ਹੈ ਤੇ ਇਸਦਾ ਇਸ ਸ਼ਹਿਰ ਵਿਚ 7.19 ਫੀਸਦੀ ਹਿੱਸਾ ਬਣਦਾ ਹੈ। ਉਹਨਾਂ ਕਿਹਾ ਕਿ ਇਸ ਹਿਸਾਬ ਨਾਲ ਮੁਲਾਜ਼ਮਾਂ ਤੇ ਜਾਇਦਾਦਾਂ ’ਤੇ ਹਿਮਾਚਲ ਪ੍ਰਦੇਸ਼ ਦਾ ਹੱਕ ਬਣਦਾ ਹੈ।
ਉਹਨਾਂ ਕਿਹਾ ਕਿ ਅਸੀਂ ਇਸਦੀ ਕਾਨੂੰਨੀ ਲੜਾਈ ਲੜਨ ਵਾਸਤੇ ਤਿਆਰ ਹਾਂ। ਉਹਨਾਂ ਕਿਹਾਕਿ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਗਿਆ ਹੈ।