← ਪਿਛੇ ਪਰਤੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਪੇਪਰਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੇਣ ਦਾ ਕੀਤਾ ਜਾਵੇਗਾ ਉਪਰਾਲਾ ਚਾਹਵਾਨ ਨੌਜ਼ਵਾਨ 9 ਫਰਵਰੀ ਤੱਕ ਆਪਣਾ ਨਾਮ ਦਰਜ ਕਰਵਾਉਣ ਹਰੀਸ਼ ਕਾਲੜਾ ਰੂਪਨਗਰ, 06 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਜਿਵੇਂ ਕਾਂਸਟੇਬਲ, ਸਬ-ਇੰਸਪੈਕਟਰ ਅਤੇ ਹੋਰ ਸਰਕਾਰੀ ਪੇਪਰਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਹ ਸਰਕਾਰੀ ਭਰਤੀਆਂ ਮੈਰਿਟ ਦੇ ਅਧਾਰ ਤੇ ਮੁਕਾਬਲੇ ਦੀ ਪ੍ਰੀਖਿਆਵਾਂ ਉਪਰੰਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਇਨ੍ਹਾਂ ਪ੍ਰੀਖਿਆਵਾਂ ਜਿਵੇਂ ਕਾਂਸਟੇਬਲ, ਸਬ-ਇੰਸਪੈਕਟਰ ਅਤੇ ਹੋਰ ਸਰਕਾਰੀ ਭਰਤੀਆਂ ਨਾਲ ਸਬੰਧਤ ਪ੍ਰੀਖਿਆਂਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੂਰੂ ਕੀਤੀ ਜਾ ਰਹੀਆਂ ਹਨ। ਜੋ ਨੌਜ਼ਵਾਨ ਇਹ ਮੁਫ਼ਤ ਕੋਚਿੰਗ ਲੈਣ ਦੇ ਚਾਹਵਾਨ ਹਨ ਉਹ 9 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਰੋਜ਼ਗਾਰ ਅਫ਼ਸਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਨੌਜ਼ਵਾਨਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਪ੍ਰਾਪਤੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਚਾਹਵਾਨ ਨੌਜ਼ਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਹੁੰਚ ਕੇ ਜਾਂ ਦਫ਼ਤਰ ਦੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰ ਸਕਦੇ ਹਨ।
Total Responses : 133