← ਪਿਛੇ ਪਰਤੋ
ਬਹਿਬਲ ਇਨਸਾਫ਼ ਮੌਰਚੇ ਵਿੱਚ ਅੱਜ ਪਹੁੰਚਣਗੇ ਸੁਖਪਾਲ ਸਿੰਘ ਖਹਿਰਾ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 8 ਫਰਵਰੀ 2023 : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਬਹਿਬਲ ਇਨਸਾਫ਼ ਮੌਰਚੇ ਵੱਲੋਂ ਸਰਕਾਰ ਨੂੰ ਦਿੱਤੇ ਅਲਟੀਮੇਟਮ ਤਹਿਤ ਐਤਵਾਰ ਨੂੰ ਨੈਸ਼ਨਲ ਹਾਈਵੇ ਨੰਬਰ 54 ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਗਿਆ ਹੈ ਤੇ ਅੱਜ ਨੈਸ਼ਨਲ ਹਾਈਵੇ ਜਾਮ ਨੂੰ 4 ਦਿਨ ਹੋ ਗਏ ਹਨ। ਅੱਜ ਇਨਸਾਫ਼ ਮੌਰਚੇ ਵਿੱਚ ਸਾਬਕਾ ਵਿਰੋਧੀ ਧਿਰ ਦੇ ਲੀਡਰ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੌਂ ਮੋਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਪਹਿਰ 3 ਵਜੇ ਬਹਿਬਲ ਕਲਾਂ ਵਿਖੇ ਪਹੁੰਚਣਗੇ।ਕਰੀਬ ਸੱਤ ਸਾਲ ਪਹਿਲਾਂ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸ਼ਾਂਤਮਈ ਧਰਨੇ ਤੇ ਪੁਲਿਸ ਗੋਲੀਬਾਰੀ ਕਾਰਨ ਦੋ ਸਿੱਖ ਸ਼ਹੀਦ ਹੋ ਗਏ ਸਨ। ਇਸ ਗੋਲੀਬਾਰੀ ਤੇ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ ਤੇ ਹੁਣ ਬਹਿਬਲ ਇਨਸਾਫ਼ ਮੌਰਚੇ ਵੱਲੋਂ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ ਤੇ ਇਹ ਨੈਸ਼ਨਲ ਹਾਈਵੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਠਿੰਡਾ ਨੂੰ ਜਾਂਦਾ ਹੈ। ਗੋਲੀਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਅਤੇ ਉਨ੍ਹਾਂ ਦੇ ਸਮਰਥਕ ਬਹਿਬਲ ਗੋਲੀਕਾਂਡ ਦਾ ਇਨਸਾਫ਼ ਲੈਣ ਲਈ ਪਿਛਲੇ 14 ਮਹੀਨੇ ਤੋਂ ਬਹਿਬਲ ਵਿਖੇ ਇਨਸਾਫ਼ ਮੌਰਚੇ ਤੇ ਬੈਠੇ ਹਨ।
Total Responses : 130