ਬੰਦੀ ਸਿੱਖਾਂ ਦੀ ਰਿਹਾਈ ਲਈ ਬੈਰੀਕੇਡ ਤੋੜਨ ਦੀ ਕੋਸਿਸ਼, ਵਾਟਰ ਕੈਨਨ ਚੱਲੀ
ਚੰਡੀਗੜ੍ਹ, 8 ਫਰਵਰੀ 2023- ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਕੁੱਝ ਲੋਕਾਂ ਵਲੋਂ ਅੱਜ ਬੈਰੀਕੇਡ ਤੋੜਨ ਦੀ ਕੋਸਿਸ਼ ਕੀਤੀ ਗਈ। ਇਸੇ ਦੌਰਾਨ ਮੋਹਾਲੀ ਚੰਡੀਗੜ੍ਹ ਬਾਰਡਰ ਨੂੰ ਕਰਾਸ ਕਰ ਰਹੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰ ਕਰ ਰਹੇ ਲੋਕਾਂ ਤੇ ਪੁਲਿਸ ਵਲੋਂ ਹਲਕਾ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।