ਐਡਵੋਕੇਟ ਭੂਸ਼ਣ ਬਾਂਸਲ ਜ਼ਿਲ੍ਹਾ ਭਾਜਪਾ ਦੇ ਉਪ ਪ੍ਰਧਾਨ ਨਿਯੁਕਤ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 8 ਫਰਵਰੀ 2023 : ਭਾਰਤੀ ਜਨਤਾ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਐਡਵੋਕੇਟ ਭੂਸ਼ਣ ਬਾਂਸਲ ਨੂੰ ਬੀਤੇ ਦਿਨੀਂ ਫਰੀਦਕੋਟ ਜ਼ਿਲ੍ਹੇ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੇ ਐਡਵੋਕੇਟ ਭੂਸ਼ਣ ਬਾਂਸਲ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ , ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ ਸਮੇਂਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਜੋ ਪਾਰਟੀ ਹਾਈਕਮਾਂਡ ਨੇ ਜ਼ਿੰਮੇਵਾਰੀ ਦਿੱਤੀ ਹੈ ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਭਾਰਤੀ ਜਨਤਾ ਪਾਰਟੀ ਦੇ ਨਾਲ ਜੋੜਨ ਲਈ ਪ੍ਰੇਰਿਤ ਕਰਨਗੇ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ ਦੀ ਅਗਵਾਈ ਹੇਠ ਭਾਜਪਾ ਫਰੀਦਕੋਟ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚੋਂ ਮਜ਼ਬੂਤ ਹੋਵੇਗੀ।