ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਬੈਂਕਿੰਗ ਸਹੂਲਤਾਂ ਮੁਹੱਈਆ ਕਰਵਾੳਣ ਲਈ ਬੈਂਕਾਂ ਨੂੰ ਨਿਰਦੇਸ਼
ਐਸ.ਏ.ਐਸ. ਨਗਰ, 8 ਫ਼ਰਵਰੀ 2023 : ਬੈਂਕਿੰਗ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਬੈਂਕਾਂ ਨੂੰ ਸੰਵੇਦਨਸ਼ੀਲਤਾ ਹੋਣ ਦੀ ਸਲਾਹ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐਸ.ਏ.ਐਸ. ਨਗਰ ਦੀਆਂ ਸਾਰੀਆਂ ਬੈਂਕਾਂ ਨੂੰ ਬਿਨਾ ਕਿਸੇ ਖੱਜਲ ਖਰਾਬੀ ਦੇ ਲੋਕਾਂ ਨੂੰ ਬੈਂਕਿੰਗ ਸਹੂਲਤਾਂ ਮੁਹੱਈਆ ਕਰਵਾੳਣ ਲਈ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਔਰਤਾਂ ਅਤੇ ਬਜ਼ੁਰਗਾਂ ਸਣੇ ਸਾਰੇ ਲੋਕਾਂ ਨੂੰ ਹਲਫ਼ੀਆ ਬਿਆਨ ਵਗੈਰਾ ਲੈਣ ਲਈ ਵੱਖ ਵੱਖ ਦਫ਼ਤਰਾਂ ਵਿੱਚ ਜਾਣਾ ਪੈਂਦਾ ਹੈ ਜਿਸ ਕਰਕੇ ਉਨ੍ਹਾਂ ਦਾ ਕਾਫ਼ੀ ਸਮਾਂ ਖਰਾਬ ਹੁੰਦਾ ਹੈ। ਇਸ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਬੈਂਕ ਸ਼ਾਖਾਵਾਂ ਨੂੰ ਕਿਹਾ ਹੈ ਕਿ ਉਹ ਲੋਕਾਂ ਨੂੰ ਐਫੀਡੇਵਿਟ ਮੁਹੱਈਆ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਕਰਾਂ ਆਦਿ ਵਰਗੀਆਂ ਬੁਨਿਆਦੀ ਬੈਂਕਿੰਗ ਸੁਵਿਧਾਵਾਂ ਵੀ ਲੋਕਾਂ ਨੂੰ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਦੀ ਬੈਕਾਂ ਨੂੰ ਸਲਾਹ ਹੈ।