ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਟੀ ਡਿਵੈਲਪਮੈਂਟ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਰੱਖੇ ਵਿਚਾਰ
ਰੋਹਿਤ ਗੁਪਤਾ
ਗੁਰਦਾਸਪੁਰ 8 ਫਰਵਰੀ 2023 - ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਭਾਰਤ ਸਰਕਾਰ ਖੇਡ ਅਤੇ ਯੁਵਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਵਿਖੇ 7 ਤੋਂ 9 ਫਰਵਰੀ ਤੱਕ ਚੱਲਣ ਵਾਲੇ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਟੀ ਡਿਵੈਲਪਮੈਂਟ ਟ੍ਰੇਨਿੰਗ ਕੈਂਪ ਅੱਜ ਦੂਜੇ ਦਿਨ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਵਿਚਾਰ ਰੱਖੇ। ਅੱਜ ਇਸ ਕੈਂਪ ਦੇ ਦੂਜੇ ਦਿਨ ਯੋਗਾ ਸੈਸ਼ਨ ਉਪਰੰਤ ਸੈਮੀਨਾਰ ਸ਼ੈਸ਼ਨ ਦੀ ਸ਼ੁਰੂਆਤ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਸ੍ਰੀ ਆਰ.ਕੇ ਚੋਪੜਾ, ਜਿਲਾ ਯੂਥ ਅਫਸਰ ਮੈਡਮ ਸੰਦੀਪ ਕੌਰ, ਭਾਰਤ ਵਿਕਾਸ ਪ੍ਰੀਸ਼ਦ ਦੇ ਸੂਬਾ ਮੀਤ ਪ੍ਰਧਾਨ ਸ਼ਿਵਰਾਜਨ ਪੁਰੀ, ਉਦਯੋਗ ਇੰਸਪੈਕਟਰ ਨਵਨੀਤ ਕੌਰ ਭੰਗੂ, ਹਰਵਿੰਦਰਪਾਲ ਸਿੰਘ ਸਰਪੰਚ ਸ਼ਾਹਬਾਦ, ਸਟੇਟ ਯੂਥ ਅਵਾਰਡੀ ਤੇਜ ਪ੍ਰਤਾਪ ਸਿੰਘ ਕਾਹਲੋਂ, ਚੀਮਾ ਹਾਕੀ ਅਕੈਡਮੀ ਦੇ ਡਾਇਰੈਕਟਰ ਨਰਿੰਦਰ ਸਿੰਘ ਚੀਮਾ, ਮੈਡਮ ਸੰਤੋਸ਼ ਕੁਮਾਰੀ, ਸਚਿਨ ਅਠਵਾਲ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਇਸ ਉਪਰੰਤ ਉਪਰੋਤਕ ਬੁਲਾਰਿਆਂ ਨੇ ਨੌਜਵਾਨਾਂ ਨੂੰ ਸਮਾਜ ਸੇਵਾ ਦੇ ਨਾਲ ਨਾਲ ਰੁਜਗਾਰ ਦੇ ਮੌਕੇ ਪ੍ਰਾਪਤ ਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨ ਵਰਗ ਦੇਸ਼ ਦਾ ਭਵਿੱਖ ਹੈ ਇਸ ਲਈ ਨੌਜਵਾਨ ਵਰਗ ਦਾ ਸਹੀ ਦਿਸ਼ਾ ਅਤੇ ਦਸ਼ਾ ਵੱਲ ਜਾਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਭਲਾਈ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਵੱਡੇ ਪੱਧਰ ਤੇ ਸਕੀਮਾਂ ਚਲਾਈਆਂ ਗਈਆਂ ਹਨ ਇਨ੍ਹਾਂ ਤੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਸੈਮੀਨਾਰ ਤੇ ਉਪਰੰਤ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਸੰਦੀਪ ਕੌਰ ਨੇ ਆਈਆਂ ਸ਼ਖਸੀਅਤਾਂ ਨੂੰ ਸਵੱਛ ਭਾਰਤ ਨਾਲ ਸਬੰਧਤ ਕੈਲੰਡਰ ਅਤੇ ਸਮੱਗਰੀ ਭੇਂਟ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਪ੍ਰੀਤ ਕੌਰ, ਗੁਰਪ੍ਰੀਤ ਸਿੰਘ ਚੀਮਾ, ਦਿਲਪ੍ਰੀਤ ਸਿੰਘ ਚੀਮਾਂ, ਮਨਪ੍ਰੀਤ ਕੌਰ ਆਦਿ ਵੀ ਹਾਜਰ ਸਨ।