ਵੋਟਰ ਕਾਰਡ ਸੰਬੰਧੀ 12 ਫਰਵਰੀ ਨੂੰ ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ- ਐਸ.ਡੀ.ਐਮ.
ਹਰੀਸ਼ ਕਾਲੜਾ
ਰੂਪਨਗਰ, 8 ਫਰਵਰੀ 2023: ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ- ਐਸ.ਡੀ.ਐਮ. ਸ. ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰਾਂ ਪਾਸੋਂ ਆਧਾਰ ਨੰਬਰ ਪ੍ਰਾਪਤ ਕਰਕੇ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ 12 ਫਰਵਰੀ 2023 ਦਿਨ ਐਤਵਾਰ ਨੂੰ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਹਰੇਕ ਪੋਲਿੰਗ ਸਟੇਸ਼ਨ 'ਤੇ ਚੋਣ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਹਰਬੰਸ ਸਿੰਘ ਨੇ ਜ਼ਿਲ੍ਹੇ ਦੇ ਚੋਣ ਹਲਕੇ ਰੂਪਨਗਰ 50 ਦੇ ਵੋਟਰਾਂ ਨੂੰ ਵਿਸ਼ੇਸ ਤੋਰ 'ਤੇ ਅਪੀਲ ਕੀਤੀ ਹੈ ਕਿ 12 ਫਰਵਰੀ 2023 ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਕਿਸੇ ਵੀ ਸਮੇਂ ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਆਧਾਰ ਕਾਰਡ ਦੀ ਕਾਪੀ ਪੋਲਿੰਗ ਸਟੇਸ਼ਨ ਦੇ ਸਬੰਧਤ ਬੂਥ ਲੈਵਲ ਅਫ਼ਸਰ ਪਾਸ ਜਮ੍ਹਾਂ ਕਰਵਾ ਕੇ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਉਣ ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੇ ਗਏ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੂਥ ਨੰ. 153, 146, 136, 155, 1914, 183, 177, 193, 151, 163, 121, 156, 160, 178, 167, 189, 172, 179, 182 ਅਤੇ 221 ਦੇ ਬੂਥ ਲੈਵਲ ਅਫਸਰ ਜਿੰਨ੍ਹਾਂ ਦੀ ਘੱਟ ਪ੍ਰਤੀਸ਼ਤ ਹੈ ਨੂੰ ਹਦਾਇਤ ਕੀਤੀ ਕਿ ਮਿਤੀ 12 ਫਰਵਰੀ ਨੂੰ ਲੱਗਣ ਵਾਲੇ ਕੈਂਪ ਵਿਚ ਆਪਣੇ ਟੀਚੇ ਨੂੰ 100 ਫੀਸਦ ਹਰ ਹਾਲਤ ਵਿਚ ਪੂਰਾ ਕੀਤਾ ਜਾਵੇ।