ਰੂਪਨਗਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਫਰਵਰੀ ਨੂੰ
- ਕਸਟਮਰ ਕੇਅਰ ਐਗਜੀਕਿਉਟਿਵ ਦੀਆਂ 80 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ
- ਚੁਣੇ ਉਮੀਦਵਾਰਾਂ ਨੂੰ 10,000 ਤੋਂ 14,000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ
ਹਰੀਸ਼ ਕਾਲੜਾ
ਰੂਪਨਗਰ, 8 ਫਰਵਰੀ 2023: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ 10 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਡਾਕਟਰ ਆਈ.ਟੀ.ਐਮ ਦੇ ਨਿਯੋਜਕਾਂ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਵਾਸਤੇ ਕਸਟਮਰ ਕੇਅਰ ਐਗਜੀਕਿਉਟਿਵ ਦੀਆਂ 80 ਅਸਾਮੀਆਂ ਲਈ ਘੱਟੋਂ-ਘੱਟ ਬਾਰਵੀਂ ਪਾਸ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਅਰੁਣ ਕੁਮਾਰ ਨੇ ਦੱਸਿਆ ਕਿ ਇਸ ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਉਮੀਦਵਾਰਾਂ ਅਤੇ ਤਜਰਬੇਕਾਰ ਉਮੀਦਵਾਰਾਂ ਨੂੰ 10,000 ਤੋਂ 14,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੋਨੋਂ ਹਿੱਸਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਲਈ ਉਮੀਦਵਾਰ ਅਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ, 2 ਪਾਸਪੋਰਟ ਸਾਇਜ਼ ਫੋਟੋਜ਼ ਅਤੇ ਜਾਤੀ ਸਰਟੀਫਿਕੇਟ (ਜੇਕਰ ਹੋਵੇ) ਆਦਿ ਲੈ ਕੇ ਆ ਸਕਦੇ ਹਨ ਤੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਹਵਾਨ ਉਮੀਦਵਾਰ ਸਮੇਂ ਸਿਰ ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।