ਬ੍ਰਹਮ ਮਹਿੰਦਰਾ ਵਿਜੀਲੈਂਸ ਅੱਗੇ ਹੋਏ ਪੇਸ਼, ਪੜ੍ਹੋ ਪੂਰਾ ਮਾਮਲਾ
ਰਵੀ ਜੱਖੂ
ਚੰਡੀਗੜ੍ਹ, 17 ਮਾਰਚ 2023- ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ। ਦੱਸ ਦਈਏ ਕਿ, ਪਿਛਲੇ ਦਿਨੀਂ ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਮੁਹਾਲੀ ਦਫਤਰ ਵਿਚ ਤਲਬ ਕੀਤਾ ਸੀ, ਜਿਸ ਦੇ ਚੱਲਦਿਆਂ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ।
ਦੱਸਣਾ ਬਣਦਾ ਹੈ ਕਿ, ਪੰਜਾਬ ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਤਲਬ ਕੀਤਾ ਸੀ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਅੱਜ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਾਬਕਾ ਮੰਤਰੀ ਬ੍ਰਹਮ ਮਹਿੰਦਰਾ 'ਤੇ ਦੋਸ਼ ਹੈ ਕਿ, ਉਨ੍ਹਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ। ਵੀਡੀਓ ਵੀ ਵੇਖੋ- https://fb.watch/jjLi1zQcya/