ਵੱਡੀ ਖ਼ਬਰ: ਪੰਜਾਬ 'ਚ ਕਈ ਥਾਵਾਂ ਤੇ ਇੰਟਰਨੈੱਟ ਸੇਵਾਵਾਂ ਹੋਈਆਂ ਪ੍ਰਭਾਵਿਤ
ਬਲਵਿੰਦਰ ਸਿੰਘ ਧਾਲੀਵਾਲ
ਜਲੰਧਰ, 18 ਮਾਰਚ 2023- ਪੰਜਾਬ ਵਿਚ ਕਈ ਥਾਵਾਂ ਤੇ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣ ਦੀ ਖ਼ਬਰ ਹੈ। ਲੋਕਾਂ ਨੂੰ ਵੀਡੀਓ, ਫ਼ੋਟੋ ਭੇਜਣ ਅਤੇ ਡਾਊਨਲੋਡ ਕਰਨ ਵਿਚ ਦਿੱਖਤ ਆ ਰਹੀ ਹੈ। ਪਤਾ ਲੱਗਿਆ ਹੈ ਕਿ, ਕਈ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਇਹ ਫ਼ੈਸਲਾ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਰਨ ਲਿਆ ਹੈ। ਦਸ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਦੀ ਗ੍ਰਿਫ਼ਤਾਰੀ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਦੌਰਾਨ ਪੰਜਾਬ ਦੀਆਂ ਕਈ ਥਾਵਾਂ ਜਿਵੇਂ ਜਲੰਧਰ, ਮੋਗਾ, ਮਹਿਤਪੁਰ, ਸ਼ਾਹਕੋਟ, ਧਰਮਕੋਟ, ਸਿੱਧਵਾਂ, ਅਤੇ ਕਈ ਹੋਰ ਨਾਲ ਲੱਗਦੇ ਸ਼ਹਿਰਾ ਕਸਬਿਆਂ ’ਤੇ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।
ਹੋਰ ਵੇਰਵਿਆਂ ਦੀ ਉਡੀਕ...