ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 21 ਮਾਰਚ 2023 - ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।
ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ।
ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।