ਤਰਨ ਤਾਰਨ ਦੇ ਪਿੰਡ ਮੰਨਣ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ
ਬਲਜੀਤ ਸਿੰਘ
ਤਰਨ ਤਾਰਨ, 22 ਮਾਰਚ 2023 : ਬੀਤੇ ਦਿਨ ਜਿਲ੍ਹਾ ਤਰਨ ਤਾਰਨ ਦੇ ਪਿੰਡ ਮੰਨਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੋਰਾਨ ਕਿਸੇ ਘਰ ਵਿਚ ਰਖਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਸਨ।
ਪੁਲਿਸ ਨੇ ਇਸ ਮਾਮਲੇ ਵਿਚ ਪਿੰਡ ਮੰਨਣ ਦੇ ਪਾਠੀ ਨਿਸ਼ਾਨ ਸਿੰਘ ਕੋਲੋਂ ਪੁੱਛ ਗਿੱਛ ਦੌਰਾਨ ਉਸਨੇ ਮੰਨਿਆ ਕਿ ਉਸਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਫਾੜ ਕੇ ਰੂੜੀ ਵਿਚ ਨੱਪੇ ਹਨ ਅੱਜ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪੱਤਰੇ ਬਰਾਮਦ ਕਰ ਲਏ ਗਏ ਹਨ।