ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 24 ਮਾਰਚ ਨੂੰ ਲੱਗੇਗਾ ਪਲੇਸਮੈਂਟ ਕੈਂਪ
ਮਾਨਸਾ, 22 ਮਾਰਚ 2023 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 24 ਮਾਰਚ, 2023 ਦਿਨ ਸ਼ੁੱਕਰਵਾਰ ਨੂੰ ‘ਮੁਥੂਟ ਮਾਈਕਰੋਫਿਨ ਲਿਮਟਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਰੰਗਦਾਰ ਪਾਸਪੋਰਟ ਫੋਟੋਆਂ, ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14 ਹਜ਼ਾਰ ਤੋਂ 20 ਹਜ਼ਾਰ ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 50 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98883-13494, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।