ਪੰਜਾਬ ਸਰਕਾਰ ਨੇ ਇੱਕ ਹੋਰ ਸਰਕਾਰੀ ਛੁੱਟੀ ਐਲਾਨੀ
ਚੰਡੀਗੜ੍ਹ, 22 ਮਾਰਚ 2023- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਸੂਬੇ ਦੇ ਅੰਦਰ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਸੰਬੋਧਨ ਦੌਰਾਨ ਕਿਹਾ ਕਿ, ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ 16 ਨਵੰਬਰ ਨੂੰ ਸੂਬੇ ਦੇ ਅੰਦਰ ਸਕੂਲਾਂ, ਕਾਲਜਾਂ ਤੇ ਹੋਰਨਾਂ ਅਦਾਰਿਆਂ ਵਿਚ ਛੁੱਟੀ ਹੋਇਆ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ, ਅਸੀਂ ਬਹੁਤ ਜਲਦ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਾਂਗੇ।