23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ
ਐਸ.ਏ.ਐਸ ਨਗਰ , 22 ਮਾਰਚ 2023 : ਸ਼ਹੀਦੇ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮੇਂ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਬੰਦ ਰਹਿਣਗੇ ਅਤੇ ਕੋਈ ਕੰਮ ਕਾਰ ਨਹੀ ਹੋਵੇਗਾ।