ਜਿਲ੍ਹਾ ਹਸਪਤਾਲ ਦੇ ਬੱਲਡ ਬੈਂਕ ਦੀ ਰਿਪੇਅਰ/ਰੈਨੋਵੇਸ਼ਨ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ : ਵਿਧਾਇਕ ਸੇਖੋਂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ , 22 ਮਾਰਚ 2023 : ਜਿਲ੍ਹਾ ਹਸਪਤਾਲ ਫਰੀਦਕੋਟ ਵਿਚਲੇ ਬਲੱਡ ਬੈਂਕ ਦੀ ਰਿਪੇਅਰ/ਰੈਨੋਵੇਸ਼ਨ ਲਈ ਸਰਕਾਰ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਜਿਲ੍ਹਾ ਹਸਪਤਾਲ ਵਿਚਲੇ ਬਲੱਡ ਬੈਂਕ ਦੀ ਰਿਪੇਅਰ/ਰੈਨੋਵੇਸ਼ਨ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਦੇ ਟੈਂਡਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਲਗਾ ਦਿੱਤੇ ਗਏ ਹਨ ਅਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।