ਹੈਰੋਇਨ ਸਮੇਤ 4 ਦੋਸ਼ੀ ਕਾਬੂ, ਇਕ ਕਾਰ ਵੀ ਬਰਾਮਦ
ਸੰਜੀਵ ਸੂਦ
ਲੁਧਿਆਣਾ 24 ਮਾਰਚ 2023 - ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਅਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਕਾਰ ਸਵਾਰ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਐਸਟੀਐਫ ਲੁਧਿਆਣਾ ਰੇਂਜ ਏ ਆਈ ਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਕੁਹਾੜੇ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਇਕ ਕਾਰ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਸਾਰੇ ਦੋਸ਼ੀ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ 'ਚ ਲਿਪਤ ਹਨ ਅਤੇ ਇਹਨਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੋਂ ਹੁਣ ਆਗੇ ਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।