← ਪਿਛੇ ਪਰਤੋ
ਭਾਰਤ ਦੀ ਬੇਨਤੀ ਦੇ ਬਾਵਜੂਤ ਪਾਕਿਸਤਾਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਸ਼ਰਧਾਲੂਆਂ ਤੋਂ ਲੈ ਰਿਹੈ ਫੀਸ ਨਵੀਂ ਦਿੱਲੀ, 25 ਮਾਰਚ, 2023: ਵਿਦੇਸ਼ ਰਾਜ ਮੰਤਰੀ ਵੀ ਮੁਰਾਲੀਧਰਨ ਨੇ ਭਾਰਤ ਸਰਕਾਰ ਦੀ ਬੇਨਤੀ ਦੇ ਬਾਵਜੂਦ ਪਾਕਿਸਤਾਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਸ਼ਰਧਾਲੂਆਂ ਤੋਂ ਫੀਸ ਲੈ ਰਿਹਾ ਹੈ। ਉਹਨਾਂ ਦੱਸਿਆ ਕਿ ਸਾਨੂੰ ਕਈ ਪਾਸੋਂ ਮੰਗ ਆਈ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਮੁਕਤ ਵਿਵਸਥਾ ਲਾਗੂ ਕੀਤੀ ਜਾਵੇ ਪਰ 24 ਅਕਤੂਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਲਿਖਤੀ ਇਕਰਾਰ ਮੁਤਾਰਬਕ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਵਿਦੇਸ਼ ਰਾਜ ਮੰਤਰੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਹਰਸਿਮਰਤ ਕੌਰ ਬਾਦਲ ਨੇ ਪੁੱਛਿਆ ਸੀ ਕਿ ਕੀ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰੇਗੀ। ਮੰਤਰੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਕਈ ਕਦਮ ਚੁੱਕੇ ਗਏ ਹਨ। ਸਮਝੌਤੇ ਮੁਤਾਬਕ ਭਾਰਤੀ ਸ਼ਰਧਾਲੂਆਂ ਲਈ, ਓ ਸੀ ਆਈ ਕਾਰਡ ਹੋਲਡਰਾਂ ਲਈ ਰੋਜ਼ਾਨਾ ਆਧਾਰ ’ਤੇ ਵੀਜ਼ਾ ਮੁਕਤ ਸਫਰ ਦੀ ਆਗਿਆ ਹੈ। ਹੋਰ ਵੇਰਵਾ ਪੜ੍ਹੋ ਲਿੰਕ ਕਲਿੱਕ ਕਰੋ:
Total Responses : 408