ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੋਦੀ ਸਰਕਾਰ ਦਾ ਤੋਹਫਾ, ਸਬਸਿਡੀ ਮਿਲਣ ਦੀ ਮਿਆਦ ਇਕ ਸਾਲ ਵਧੀ : ਸੁਨੀਤਾ ਗਰਗ
- ਅੰਤਰਰਾਸ਼ਟਰੀ ਕੀਮਤਾਂ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੈ, ਇਸ ਲਈ ਇਸ ਸਬਸਿਡੀ ਨੂੰ ਇੱਕ ਸਾਲ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਦੀਪਕ ਗਰਗ
ਚੰਡੀਗੜ੍ਹ / ਕੋਟਕਪੂਰਾ 25 ਮਾਰਚ 2023 - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੁੱਬਾ ਸਕੱਤਰ ਸੁਨੀਤਾ ਗਰਗ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦਾ 9 ਸਾਲ ਦਾ ਕਾਰਜਕਾਲ ਲੋਕ ਹਿੱਤ ਵਿੱਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਲਗਾਤਾਰ ਲਾਭ ਪਹੁੰਚਾਉਣ ਲਈ ਵਚਨਬੱਧ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਰੇ ਸੰਸਦ ਮੈਂਬਰ ਅਤੇ ਬੀਜੇਪੀ ਅਹੁਦੇਦਾਰ ਅਤੇ ਵਰਕਰ ਆਪੋ-ਆਪਣੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਕਰਵਾ ਰਹੇ ਹਨ। ਉਨ੍ਹਾਂ ਲਈ ਪਰਿਵਾਰ ਅਤੇ ਸਮਾਜ ਨਾਲੋਂ ਦੇਸ਼ ਵੱਡਾ ਹੈ। ਮੌਜੂਦਾ ਕੇਂਦਰ ਸਰਕਾਰ ਨੇ ਦੇਸ਼ ਨੂੰ ਆਤਮ ਨਿਰਭਰ ਭਾਰਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਭਾਜਪਾ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਨੇ ਗਰੀਬਾਂ ਦੇ ਭਲੇ ਲਈ ਹਰ ਤਰ੍ਹਾਂ ਦੀਆਂ ਸਕੀਮਾਂ ਬਣਾਈਆਂ ਹਨ। ਜਿਸ ਦਾ ਭਾਰਤ ਦੇ ਹਰ ਵਰਗ ਨੂੰ ਲਾਭ ਮਿਲਿਆ ਹੈ। ਉੱਜਵਲਾ ਯੋਜਨਾ, ਆਯੁਸ਼ਮਾਨ ਭਾਰਤ ਯੋਜਨਾ ਸਮੇਤ ਸਾਰੀਆਂ ਯੋਜਨਾਵਾਂ ਵਿੱਚ ਯੋਗ ਵਿਅਕਤੀਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਲਾਭ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੁਨੀਤਾ ਨੇ ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਸਾਲ 2016 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦਾ ਉਦੇਸ਼ ਮਾਰਚ 2020 ਤੱਕ ਭਾਰਤ ਦੇ 8 ਕਰੋੜ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਪ੍ਰਦਾਨ ਕਰਨਾ ਸੀ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਹੁਣ ਤੱਕ 9 ਕਰੋੜ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਉਜਵਲਾ ਯੋਜਨਾ 2.0 ਦੀ ਸ਼ੁਰੂਆਤ ਵਿੱਤੀ ਸਾਲ 2021-22 ਵਿੱਚ ਕੀਤੀ ਗਈ ਸੀ, ਜਿਸ ਦੇ ਤਹਿਤ ਇੱਕ ਕਰੋੜ ਹੋਰ ਕੁਨੈਕਸ਼ਨ ਦੇਣ ਦੀ ਵਿਵਸਥਾ ਕੀਤੀ ਗਈ ਸੀ।
ਅੱਜ ਇਕ ਬਾਰ ਫੇਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਕੀਮ ਦੇ 9.6 ਕਰੋੜ ਲਾਭਪਾਤਰੀਆਂ ਲਈ ਸਬਸਿਡੀ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁੱਬਾ ਸੱਕਤਰ ਸੁਨੀਤਾ ਗਰਗ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਪਿਛਲੇ ਸਾਲ ਮਈ ਵਿੱਚ 12 ਸਿਲੰਡਰਾਂ ਤੱਕ 200 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਸੀ। ਇਹ ਫੈਸਲਾ ਲੋਕਾਂ 'ਤੇ ਮਹਿੰਗਾਈ ਦੇ ਬੋਝ ਨੂੰ ਘੱਟ ਕਰਨ ਦੇ ਮੱਦੇਨਜ਼ਰ ਲਿਆ ਗਿਆ ਸੀ। ਇਸ ਵਿੱਚ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ, 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲ ਰਹੀ ਸੀ। ਅਤੇ ਹੁਣ ਇਸ ਨੂੰ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ।