← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਪੁਲਿਸ ਸਾਹਮਣੇ ਆਤਮ ਸਮਰਪਣ ਕਰੇ: ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 26 ਮਾਰਚ, 2023: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਹ ਇਕ ਵੱਡਾ ਸਵਾਲ ਹੈ ਕਿ ਏਨੀ ਪੁਲਿਸ ਹੋਣ ਦੇ ਬਾਵਜੂਦ ਵੀ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ ਅਤੇ ਜੇਕਰ ਗ੍ਰਿਫਤਾਰ ਕੀਤਾ ਹੈ ਤਾਂ ਇਸ ਸਬੰਧੀ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀਹੈ। ਇਕ ਵੀਡੀਓ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੇਕਰ ਬਾਹਰ ਹੈ ਤਾਂ ਉਸਨੂੰ ਖੁਦ ਹੀ ਆਪਣੇ ਆਪ ਨੂੰ ਪੇਸ਼ ਕਰ ਦੇਣਾ ਚਾਹੀਦਾਹੈ। ਉਹਨਾਂ ਕਿਹਾ ਕਿਸਾਡੇ ਨੌਜਵਾਨ, ਜਿਹਨਾਂ ਸੋਸ਼ਲ ਮੀਡੀਆ ’ਤੇ ਜਾਂ ਕਿਤੇ ਹੋਰ ਕੋਈ ਵੀ ਟਿੱਪਣੀ ਸਾਂਝੀ ਕਰ ਦਿੱਤੀ ਹੈ ਤਾਂ ਉਹਨਾਂ ਨੂੰ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਘਰਾਂ ਵਿਚੋਂ ਫੜ ਕੇ ਜੇਲ੍ਹਾਂ ਵਿਚ ਸੁੱਟਣਾ ਉਹਨਾਂ ਦੇ ਭਵਿੱਖ ਲੲ. ਠੀਕ ਨਹੀਂ ਹੈ ਤੇਇਹ ਮੰਦਭਾਗਾ ਵਰਤਾਰਾ ਤੇ ਵਿਚਾਰ ਪ੍ਰਗਟਾਵੇ ਦੇ ਅਧਿਕਾਰ ਦਾ ਵੀ ਘਾਣ ਹੈ।
Total Responses : 258