ਸੀਐਮ ਮਾਨ ਨੇ ਬੇਮੌਸਮੀ ਬਰਸਾਤ ਤੇ ਗੜੇਮਾਰੀ ਦੇ ਝੰਬੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ, 26 ਮਾਰਚ 2023- ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਵਲੋਂ ਅੱਜ ਬੇਸੌਮਸੀ ਬਰਸਾਤ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ।
ਮਾਨ ਦੇ ਵਲੋਂ ਐਲਾਨ ਕੀਤਾ ਗਿਆ ਕਿ, ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਪੂਰੀ ਫ਼ਸਲ ਦਾ ਮੁਆਵਜ਼ਾ 15000 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਜਦੋਂਕਿ, ਅੱਧੀ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ 6750 ਰੁਪਏ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ, ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਅੱਜ ਮੈਂ ਉਥੇ ਪਹੁੰਚਿਆ ਅਤੇ ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।